Monday, May 20, 2024

Malwa

ਜ਼ਿਲ੍ਹੇ ਦੀਆਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

March 18, 2024 01:42 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਨੀਤ ਸ਼ੇਰਗਿੱਲ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ੍ਰੀਮਤੀ ਸ਼ੇਰਗਿੱਲ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੈ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਾਂ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਨੂੰ ਦੇਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜ਼ਾਵਾਂ ਹੋ ਸਕਦੀਆਂ ਹਨ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ੍ਰੀਮਤੀ ਇਸ਼ਮਿਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾਂ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਅਤੇ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈਸ ਮਾਲਕ ਹਾਜਰ ਸਨ।

 
 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ