Sunday, November 02, 2025

Chandigarh

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

May 01, 2021 06:37 PM
SehajTimes
ਚੰਡੀਗੜ੍ਹ :  ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ (Punjab Rural Development and Panchayats Minister) ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tript Rajinder Singh Bajwa) ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ।
 
ਮੰਤਰੀ ਨੇ ਕਿਹਾ ਕਿ ਕੋਵਿਡ -19 (Covid19) ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।
 
ਸ੍ਰੀ ਤ੍ਰਿਪਤ ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਮੰਗਾਂ ਤੋਂ ਪਹਿਲਾਂ ਹੀ ਜਾਣੂ ਹੈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਵੀ ਗਈਆਂ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਉਨ੍ਹਾਂ(ਡਾਕਟਰਾਂ) ਦੀਆਂ  ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਖਿੜੇ ਮੱਥੇ ਸੁਲਝਾਉਣ  ਦੀ ਕੋਸਿ਼ਸ਼ ਕੀਤੀ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਅਗਲੇ ਹਫ਼ਤੇ ਇਹਨਾਂ ਡਾਕਟਰਾਂ ਦੀ ਸਾਰੀਆਂ ਮੰਗਾਂ ਮੁੱਖ ਮੰਤਰੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਅਤੇ ਹਾਂ-ਪੱਖੀ ਨਤੀਜੇ ਆਉਣ ਦੀ ਪੂਰੀ ਆਸ ਹੈ।
 
ਪੰਚਾਇਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸੰਕਟ ਸਮੇਂ ਜਦੋਂ ਸੂਬਾ ਦੇ ਸਾਰੇ ਅਮਲੇ ਅਤੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕੀਤੀ ਜਾ ਰਹੀ ਹੈ ਤਾਂ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਵੀ ਆਪਣੀਆਂ ਮੁਸ਼ਕਲਾਂ ਦੇ ਬਾਵਜੂਦ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਨਿਭਾ ਕੇ ਉਦਾਹਰਣ ਪੇਸ਼ ਕਰਨੀ ਚਾਹੀਦੀ ਹੈ। ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ