Monday, April 29, 2024
BREAKING NEWS
ਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

Malwa

ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਤਿੱਖੀ ਨਜ਼ਰ

March 18, 2024 04:21 PM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਿਕਰੀ, ਗੋਦਾਮਾਂ ਵਿੱਚ ਨਜਾਇਜ਼ ਭੰਡਾਰਨ ਤੇ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਵੰਡੇ ਜਾਣ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਪਟਿਆਲਾ ਜ਼ਿਲ੍ਹੇ ਦੇ ਸਮੂਹ ਰਿਟੇਲ ਡਿਸਟ੍ਰੀਬਿਊਟਰਜ਼, ਮੈਨੂਫੈਕਚਰਿੰਗ ਫੈਕਟਰੀਆਂ ਦੇ ਨੁਮਾਇੰਦਿਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਇੱਕ ਅਹਿਮ ਬੈਠਕ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਸ਼ਰਾਬ ਦੀ ਵਿਕਰੀ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਸਟਲਰੀਆਂ ਤੇ ਸ਼ਰਾਬ ਦੇ ਕਾਰੋਬਾਰੀਆਂ 'ਤੇ ਖਾਸ ਨਜ਼ਰ ਰਹੇਗੀ ਅਤੇ ਕਿਸੇ ਨੂੰ ਵੀ ਚੋਣ ਜਾਬਤੇ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰਕਾਨੂੰਨੀ ਕਾਰਵਾਈ ਕਰਨ ਦਿੱਤੀ ਜਾਵੇਗੀ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ਼ਰਾਬ ਦੇ ਸਮੂਹ ਕਾਰੋਬਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਿਨ ਸ਼ਰਾਬ ਦੀ ਵਿਕਰੀ ਪਹਿਲੇ ਦਿਨ ਨਾਲੋਂ 30 ਫੀਸਦੀ ਜਿਆਦਾ ਜਾਂ ਬਲਕ 'ਚ ਵਿਕਰੀ ਹੋਵੇ ਤਾਂ ਇਸ ਦੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਰੋਜ਼ਾਨਾ ਦੀ ਵਿਕਰੀ 'ਤੇ ਨਜ਼ਰ ਰੱਖਣ ਲਈ ਫਲਾਇੰਗ ਸੁਕੈਡ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬਿਨ੍ਹਾਂ ਵਜ੍ਹਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ ਪ੍ਰੰਤੂ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਕੀਤੀ ਜਾਵੇਗੀ।
 
ਐਸ.ਐਸ.ਪੀ. ਵਰੁਣ ਸ਼ਰਮਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਸ਼ਰਾਬ ਨਜਾਇਜ਼ ਵੰਡਣ ਜਾਂ ਭੰਡਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਦੀ ਪੂਰੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਹਰੇਕ ਸਬੰਧਤ ਵਿਰੁੱਧ ਇਕੱਲੇ ਆਬਕਾਰੀ ਐਕਟ ਹੀ ਨਹੀਂ ਬਲਕਿ ਲੋਕ ਪ੍ਰਤੀਨਿੱਧਤਾ ਐਕਟ ਸਮੇਤ ਆਈ.ਪੀ.ਸੀ. ਦੀਆਂ ਦੀਆਂ ਧਾਰਾਵਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਤਾਕਤ ਤੇ ਪੈਸੇ ਦੀ ਸ਼ਕਤੀ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਨੱਪਿਆ ਜਾਵੇਗਾ, ਇਸ ਲਈ ਨੇਕ ਨੀਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਕਿਸੇ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਮੌਕੇ ਸਹਾਇਕ ਕਮਿਸ਼ਨਰ ਆਬਕਾਰੀ ਰਾਜੇਸ਼ ਐਰੀ, ਈ.ਟੀ.ਓਜ ਡੀ.ਐਸ. ਚਹਿਲ, ਰੁਪਿੰਦਰਜੀਤ ਸਿੰਘ, ਵੱਖ-ਵੱਖ ਡਿਸਟਿਲਰੀਜ਼ ਦੇ ਈ.ਓਜ ਸਮੇਤ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਤੇ ਪਟਿਆਲਾ ਨਾਲ ਸਬੰਧਤ ਸ਼ਰਾਬ ਦੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 

More in Malwa

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ

ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧ

ਗ਼ਲਤੀ ਨਾਲ ਭਾਰਤ ਦੀ ਸਰਹੱਦ ਟਿੱਪਿਆ ਪਾਕਿਸਤਾਨੀ ਨਾਗਰਿਕ

ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵੀ.ਸੀ. ਨੇ ਪੁਰਾਣੇ ਵੀ.ਸੀ. ਦੇ ਹੁਕਮਾਂ ਨੂੰ ਕੀਤਾ ਰੱਦ

ਮਾਲੇਰਕੋਟਲਾ ’ਚ ਵਿਦਿਆਰਥੀਆਂ ਲਈ 'ਚੋਣ ਮਹਾਂ ਉਤਸਵ' ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿੱਚ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ