Friday, May 17, 2024

Malwa

ਲੋਕ ਸਭਾ ਚੋਣਾਂ-2024 ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਬੈਂਕਾਂ ਨਾਲ ਮੀਟਿੰਗ

March 18, 2024 06:38 PM
ਅਸ਼ਵਨੀ ਸੋਢੀ

ਜ਼ਿਲ੍ਹੇ ਦੇ ਸਾਰੇ ਬੈਂਕ ਸ਼ੱਕੀ ਲੈਣ-ਦੇਣ ਦਾ ਵੇਰਵਾ ਤੁਰੰਤ ਮੁਹੱਈਆ ਕਰਵਾਉਣ ਦੀ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਹਦਾਇਤ

ਬੈਂਕਾਂ 'ਚੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਤੌਰ 'ਤੇ ਨਕਦੀ ਕਢਵਾਉਣ ਅਤੇ ਜਮ੍ਹਾਂ ਕਰਵਾਉਣ 'ਤੇ ਨਿਗ੍ਹਾ ਰੱਖਣ ਲਈ ਜਿਲ੍ਹੇ ਦੀਆਂ ਬੈਂਕਾਂ ਆਪਣੀ ਜੁੰਮੇਵਾਰੀ ਨਿਭਾਉਣ- ਡਾ ਪੱਲਵੀ

ਮਾਲੇਰਕੋਟਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਕਿਸੇ ਵੀ ਵੋਟਰ ਨੂੰ ਡਰਾਉਣ, ਧਮਕਾਉਣ, ਕਿਸੇ ਵੀ ਤਰ੍ਹਾਂ ਦਾ ਲਾਲਚ, ਕਿਸੇ ਨਸ਼ੇ, ਧੰਨ ਰਾਸ਼ੀ ਜਾਂ ਤੋਹਫ਼ੇ ਦੇ ਰੂਪ 'ਚ ਕੋਈ ਵਸਤੂ ਦੇਣ ਜਾਂ ਗ਼ੈਰ ਕਾਨੂੰਨੀ ਖਰਚਾ ਕਰਨ ਆਦਿ ਦੀ ਕਾਰਵਾਈ 'ਤੇ ਵੀ ਪੂਰੀ ਨਜ਼ਰ ਰੱਖੀ ਜਾਵੇਗੀ, ਇਸ ਲਈ ਬੈਂਕਾਂ 'ਚੋਂ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਤੌਰ 'ਤੇ ਨਕਦੀ ਕੱਢਵਾਉਣ ਅਤੇ ਜਮ੍ਹਾਂ ਕਰਵਾਉਣ 'ਤੇ ਨਿਗ੍ਹਾ ਰੱਖਣ ਲਈ ਬੈਂਕ ਆਪਣੀ ਜੁੰਮੇਵਾਰੀ ਨਿਭਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ-ਕਮ-ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਜ਼ਿਲ੍ਹੇ ਅੰਦਰਲੀਆਂ ਸਮੂਹ ਬੈਂਕਾਂ ਦੇ ਅਧਿਕਾਰੀਆਂ/ਨੁਮਾਇੰਦਿਆਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤੇ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ, ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ, ਸ੍ਰੀਮਤੀ ਅਪਰਨਾ ਐਮ.ਬੀ, ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ, ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ, ਸ੍ਰੀ ਹਰਬੰਸ ਸਿੰਘ, ਚੋਣ ਤਹਿਸੀਲਦਾਰ ਸ੍ਰੀ ਬ੍ਰਿਜ ਮੋਹਣ, ਲੀਡ ਬੈਂਕ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਸਮੇਤ ਜ਼ਿਲ੍ਹੇ ਦੀਆਂ ਸਮੂਹ ਬੈਂਕ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ 'ਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਜ਼ਿਲ੍ਹੇ ਦੇ ਬੈਂਕਾਂ ਨੂੰ ਵਿਧਾਨ ਸਭਾ ਚੋਣਾਂ-2024 ਦੇ ਮੱਦੇਨਜ਼ਰ ਕਿਸੇ ਬੈਂਕ ਖਾਤੇ 'ਚੋਂ ਇੱਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਕੱਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸ਼ੱਕੀ ਜਾਂ ਅਸਧਾਰਨ ਕਾਰਵਾਈ ਦਾ ਪੂਰਾ ਵੇਰਵਾ ਰੱਖਣ ਅਤੇ ਇਸ ਸਬੰਧੀ ਰੋਜ਼ਾਨਾ ਰਿਪੋਰਟ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਚੋਣਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਿਸੇ ਵੀ ਬੈਂਕ ਦੇ ਸ਼ੱਕੀ ਖਾਤਿਆਂ ਵਿਚ ਜਮ੍ਹਾਂ ਰਾਸ਼ੀ ਵਿਚ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋਈ ਜਾਂ ਕਿਸੇ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ’ਚ ਆਰ.ਟੀ.ਜੀ.ਐਸ., ਨੈਫਟ ਰਾਹੀਂ ਅਦਾਇਗੀ ਤਾਂ ਨਹੀਂ ਹੋਇਆ । ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੌਕੇ ’ਤੇ ਹੀ ਸਬੰਧਤ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੈਂਕਾਂ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਜਾਂ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤੇ ਤੋਂ 1 ਲੱਖ ਰੁਪਏ ਤੋਂ ਵੱਧ ਦੀ ਨਕਦੀ ਜਮਾਂ ਜਾਂ ਕੱਢਵਾਈ ਹੋਵੇ, ਬਾਰੇ ਵੀ ਜਾਣਕਾਰੀ ਦਿੱਤੀ ਜਾਵੇ ਅਤੇ 10 ਲੱਖ ਰੁਪਏ ਤੱਕ ਦੀ ਨਕਦੀ ਦੀ ਜਾਣਕਾਰੀ ਵੀ ਤੁਰੰਤ ਦਫ਼ਤਰ, ਜ਼ਿਲ੍ਹਾ ਚੋਣ ਅਫ਼ਸਰ ਤੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਦਿੱਤੀ ਜਾਵੇ।ਉਨ੍ਹਾਂ ਹੋਰ ਕਿਹਾ ਕਿ ਨਕਦੀ ਵੈਨਾਂ ਅਤੇ ਏ.ਟੀ.ਐਮਜ 'ਚ ਪੈਸੇ ਪਾਉਣ ਲਈ ਲਿਜਾਈ ਜਾ ਰਹੀ ਨਕਦ ਰਾਸ਼ੀ ਸਬੰਧੀ ਪੂਰੇ ਦਸਤਾਵੇਜ਼ ਤੇ ਸੁਰੱਖਿਆ ਦੇ ਇੰਤਜ਼ਾਮ ਬੈਂਕਾਂ ਦੀਆਂ ਅਤੇ ਨਿਜੀ ਕੰਪਨੀਆਂ ਦੀਆਂ ਗੱਡੀਆਂ 'ਚ ਹੋਣੇ ਵੀ ਯਕੀਨੀ ਬਣਾਏ ਜਾਣ। ਚੋਣਾਂ ਦੌਰਾਨ ਇੱਕ ਬੈਂਕ ਖਾਤੇ ਤੋਂ ਆਰ.ਟੀ.ਜੀ.ਐਸ. ਦੁਆਰਾ ਇੱਕ ਜ਼ਿਲ੍ਹੇ/ਹਲਕੇ ਵਿੱਚ ਕਈ ਵਿਅਕਤੀਆਂ ਦੇ ਖਾਤਿਆਂ 'ਚ ਅਸਾਧਾਰਨ ਰਕਮ ਪਾਏ ਜਾਣ ਦੀ ਰਿਪੋਰਟ ਤੁਰੰਤ ਦਿੱਤੀ ਜਾਵੇ।ਮੀਟਿੰਗ 'ਚ ਬੈਂਕਾਂ ਦੇ ਅਧਿਕਾਰੀਆਂ ਨੇ ਵਿਸ਼ਵਾਸ਼ ਦੁਆਇਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਇੰਨ-ਬਿੰਨ ਕਰਨੀ ਯਕੀਨੀ ਬਣਾਈ ਜਾਵੇਗੀ।

Have something to say? Post your comment

 

More in Malwa

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਬਾਜ਼ ਦੀ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਇਜ਼ਰਾਇਲ-ਫਲਸਤੀਨ ਵਿਸ਼ੇ ਉੱਤੇ ਭਾਸ਼ਣ

ਮੋਦੀ ਦੇ ਰਾਜ ਦੌਰਾਨ ਮੁਲਕ ਸ਼ਕਤੀਸ਼ਾਲੀ ਤਾਕਤ ਬਣਿਆ : ਖੰਨਾ

ਲੋਕ ਸਭਾ ਚੋਣ ਹਲਕਾ ਫਤਿਹਗੜ੍ਹ ਸਾਹਿਬ ਤੋਂ 15 ਊਮੀਦਵਾਰ ਚੋਣ ਮੈਦਾਨ ਵਿੱਚ 

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਅਸੀਂ ਹੋਰਨਾਂ ਪਾਰਟੀਆਂ ਵਾਂਗ ਝੂਠੇ ਵਾਅਦੇ ਕਰਨਾ ਨਹੀਂ ਜਾਣਦੇ : ਸਿਮਰਨਜੀਤ ਸਿੰਘ ਮਾਨ

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਵਿਧਾਇਕ ਰਹਿਮਾਨ ਦੀਆਂ ਕੋਸ਼ਿਸ਼ਾਂ ਸਦਕਾ ਲੋਕ ਸਭਾ ਹਲਕਾ ਸੰਗਰੂਰ 'ਚ ਆਪ ਹੋਈ ਮਜ਼ਬੂਤ