Wednesday, May 01, 2024

Chandigarh

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼

March 18, 2024 08:58 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟ੍ਰੇਟ ਕਮ ਜ਼ਿਲ੍ਹਾ ਚੋਣ ਅਫ਼ਸਰ,ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ ਤਾਂ ਜੋ ਲੋਕ ਸਭਾ ਚੋਣ-2024 ਦੌਰਾਨ ਜ਼ਿਲ੍ਹੇ ’ਚ ਤਾਇਨਾਤ ਚੈਕਿੰਗ ਟੀਮਾਂ ਵੱਲੋਂ ਜ਼ਬਤ ਕੀਤੀ ਜਾਣ ਵਾਲੀ ਨਗ਼ਦੀ ਨੂੰ ਤੁਰੰਤ ਖ਼ਜ਼ਾਨੇ ’ਚ ਜਮ੍ਹਾਂ ਕਰਵਾਇਆ ਜਾ ਸਕੇ।
     ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਆਦੇਸ਼ਾਂ ’ਚ ਕਿਹਾ ਗਿਆ ਹੈ ਕਿ ਮੁੱਖ ਚੋਣ ਕਮਿਸ਼ਨ, ਭਾਰਤ ਵਲੋਂ ਪੰਜਾਬ ਵਿੱਚ ਲੋਕ ਸਭਾ ਚੋਣ-2024 ਮਿਤੀ 01.06.2024 ਨੂੰ ਕਰਵਾਏ ਜਾਣ ਦੇ ਐਲਾਨ ਦੇ ਮੱਦੇਨਜ਼ਰ ਚੋਣਾਂ ਵਿੱਚ ਕਈ ਵਾਰ ਵੋਟਰਾਂ ਨੂੰ ਭਰਮਾਉਣ ਲਈ ਕਰੰਸੀ ਨੂੰ ਇਧਰ-ਉਧਰ ਕੀਤਾ ਜਾਂਦਾ ਹੈ। ਇਸ ਦੀ ਚੈਕਿੰਗ ਕਰਨ ਲਈ ਟੀਮਾਂ ਨੂੰ ਲਗਾਇਆ ਗਿਆ ਹੈ ਅਤੇ ਇਨ੍ਹਾਂ ਟੀਮਾਂ ਵਲੋਂ 24 ਘੰਟੇ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਚੈਕਿੰਗ ਦੌਰਾਨ ਕੋਈ ਕਰੰਸੀ ਜ਼ਬਤ ਕੀਤੀ ਜਾਂਦੀ ਹੈ ਤਾਂ ਉਸ ਨੂੰ ਉਸੇ ਸਮੇਂ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।
   ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜ਼ਿਲ੍ਹਾ ਖ਼ਜ਼ਾਨਾ ਅਤੇ ਸਬ-ਖ਼ਜ਼ਾਨਾ ਦਫ਼ਤਰਾਂ ਨੂੰ 24 ਘੰਟੇ ਖੁੱਲਾ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇ ਤਾਂ ਜੋ ਜ਼ਬਤ ਕੀਤੀ ਗਈ ਕਰੰਸੀ ਨੂੰ ਖ਼ਜ਼ਾਨੇ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਖ਼ਜ਼ਾਨਾ ਦਫ਼ਤਰਾਂ ਵਿੱਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਲੋੜ ਅਨੁਸਾਰ ਕਰਮਚਾਰੀ ਤਾਇਨਾਤ ਕਰਵਾਉਣਗੇ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ