Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹੀਦਾਂ ਨੂੰ ਸਮਰਪਿਤ ਕੀਤੀ ਸਾਹਿਤਕ ਇਕੱਤਰਤਾ

March 18, 2024 10:17 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਮਾਸਕ ਸਾਹਿਤਕ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਦਲਬਾਰ ਸਿੰਘ ਚੱਠੇ ਸ਼ੇਖਵਾਂ ਅਤੇ ਗੁਰਜੰਟ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਵਿੱਚ ਅਯੋਜਿਤ ਕੀਤੀ ਗਈ। ਸ਼ਹੀਦ ਊਧਮ ਸਿੰਘ ਦੇ ਬਹਾਦਰੀ ਦਿਵਸ 13 ਮਾਰਚ, 1940 ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਸਮਰਪਿਤ ਸਮਾਗਮ ਵਿੱਚ ਜੰਗ ਏ ਆਜ਼ਾਦੀ ਦੇ ਇਹਨਾਂ ਸੂਰਬੀਰ ਬਹਾਦਰਾਂ ਦੇ ਯੋਗ ਦਾਨ ਨੂੰ ਯਾਦ ਕਰਦਿਆਂ ਸਿਜਦਾ ਕੀਤਾ ਗਿਆ। ਕਿਉਂਕਿ ਇਹਨਾਂ ਸਮੁੱਚੇ ਸੂਰਬੀਰ ਸ਼ਹੀਦਾਂ ਦੀ ਸ਼ਹਾਦਤ ਸਦਕਾ ਹੀ ਭਾਰਤ ਆਜ਼ਾਦ ਹੋਇਆ। ਇਸ ਮੌਕੇ ਦਲਬਾਰ ਸਿੰਘ ਚੱਠੇ ਸ਼ੇਖਵਾਂ ਵੱਲੋਂ ਆਪਣੀ ਨਵ ਪ੍ਰਕਾਸ਼ਿਤ ਪੁਸਤਕ- ਦੁੱਲਾ ਭੱਟੀ (ਮਰਦਾਂ ਦਾ ਗਿੱਧਾ ਨਾਟ ਰੂਪ) ਸਾਹਿਤ ਸਭਾ ਨੂੰ ਭੇਟ ਕੀਤੀ ਗਈ। ਦਰਬਾਰ ਸਿੰਘ ਚੱਠੇ ਸ਼ੇਖਵਾ ਨੇ ਇਸ ਪੁਸਤਕ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਦੇ ਬੀ.ਏ. ਵਿਦਿਆਰਥੀਆਂ ਲਈ ਡਾਕਟਰ ਰਵੇਲ ਸਿੰਘ ਵੱਲੋਂ ਤਿਆਰ ਕੀਤੀ ਪੁਸਤਕ- ਲੋਕ ਨਾਟਕੀ: ਨਾਟ ਰੂਪ- ਵਿੱਚ ਮੇਰੇ ਇਸ ਦੁੱਲਾ ਭੱਟੀ ਨਾਟ ਰੂਪ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਸਭਾ ਦੇ ਸਰਪ੍ਰਸਤ ਜੰਗੀਰ ਸਿੰਘ ਰਤਨ ਨੇ ਪੁਸਤਕ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦਲਬਾਰ ਸਿੰਘ ਵਰਗੇ ਲੇਖਕਾਂ ਦੀ ਬਦੌਲਤ ਹੀ ਅਜੋਕੇ ਸਮੇਂ ਨ੍ਰਿਤ ਵਿਧਾ ਤੇ ਲਿਖੇ ਨਾਟ ਰੂਪ ਵੀ, ਪੂਰੇ ਨਾਟਕ, ਇਕਾਂਗੀ ਨਾਟਕ, ਲਘੂ ਨਾਟਕ, ਕਾਵਿ ਨਾਟਕ, ਨੁੱਕੜ ਨਾਟਕ, ਬਾਲ ਨਾਟਕ, ਰੇਡੀਓ ਨਾਟਕ, ਟੀ.ਵੀ. ਨਾਟਕ, ਮੂਕ ਨਾਟਕ ਤੇ ਨੈਨੋ ਨਾਟਕ  ਵਾਂਗ ਪੰਜਾਬੀ ਨਾਟ ਮੰਚ ਤੇ ਸੁਤੰਤਰ ਰੂਪ ਵਜੋਂ ਸਥਾਨ ਪ੍ਰਾਪਤ ਕਰ ਰਹੇ ਹਨ।  ਰਚਨਾਵਾਂ ਦੇ ਦੌਰ ਵਿੱਚ ਭੋਲਾ ਸਿੰਘ ਸੰਗਰਾਮੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਬਹਾਦਰੀ ਦਿਵਸ ਨੂੰ ਸਮਰਪਿਤ ਇਨਕਲਾਬੀ ਗੀਤ- ਗ਼ਦਰੀ ਊਧਮ ਸਿੰਘ ਸੁਨਾਮੀ- ਸਾਂਝਾ ਕੀਤਾ ਗਿਆ, ਸੁਪਿੰਦਰ ਭਾਰਦਵਾਜ ਨੇ- ਨੀਤੀਆਂ ਦੇ ਖ਼ਿਲਾਫ਼ ਬੋਲਣ ਦੀ ਗੱਲ ਕੀਤੀ।ਗੁਰਜੰਟ ਸਿੰਘ ਉਗਰਾਹਾਂ ਵੱਲੋਂ ਸੱਚ ਦੀ ਸ਼ਕਤੀ ਦਾ ਜ਼ਿਕਰ ਕਰਦੀ ਰਚਨਾ- ਮੈਂ ਸੱਚ ਤਾਂ ਬੋਲਦਾ ਹਾਂ ਸਾਂਝੀ ਕੀਤੀ ਗਈ। ਬੇਅੰਤ ਸਿੰਘ ਨੇ ਆਪਣੀ ਰਚਨਾ ਰਾਹੀਂ ਹਾਕਮਾਂ ਨੂੰ ਨਸੀਹਤ ਦਿੱਤੀ ਕਿ -ਕਿਸਾਨਾਂ ਤੇ ਅਸਮਾਨਾਂ ਨਾਲ ਨਹੀਂ ਮੱਥਾ ਲਾਈਦਾ। ਹਰਮੇਲ ਸਿੰਘ ਵੱਲੋਂ- ਕਿਹੜੀ ਮਿੱਟੀ ਦੇ ਅਸੀਂ ਹਾਂ ਬਣੇ ਹੋਏ ਨਾਲ ਹਾਜ਼ਰੀ ਲਗਵਾਈ, ਗੁਰਮੀਤ ਸੁਨਾਮੀ ਵੱਲੋਂ ਆਪਣੀ ਰਚਨਾ- ਡਰ ਗਿਆ ਵੈਰੀ ਵੇਖ ਕੇ ਮੌਤ ਨੂੰ ਬੜੇ ਖ਼ੂਬਸੂਰਤ ਅੰਦਾਜ਼ ਅਤੇ ਆਵਾਜ਼ ਵਿੱਚ ਪੇਸ਼ ਕੀਤੀ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ