Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਸਿਬਿਨ ਸੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

March 19, 2024 11:39 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਰੈਂਪ, ਪਾਣੀ ਦੀ ਸਪਲਾਈ, ਉਚਿਤ ਰੋਸ਼ਨੀ ਦੇ ਪ੍ਰਬੰਧ ਅਤੇ ਪਖਾਨੇ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੇ ਪਤੇ ਤੋਂ 2 ਕਿਲੋਮੀਟਰ ਦੇ ਅੰਦਰ ਸੁਵਿਧਾਜਨਕ ਤੌਰ 'ਤੇ ਸਥਿਤ ਹੋਣਗੇ। ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੀਆਂ ਵੱਖ-ਵੱਖ ਗੱਲਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੀ ਯੋਗਤਾ, ਅਯੋਗਤਾ ਦੇ ਉਪਬੰਧ (ਸੰਵਿਧਾਨਕ ਅਤੇ ਵਿਧਾਨਕ), ਨਾਮਜ਼ਦਗੀ ਪ੍ਰਕਿਰਿਆਵਾਂ, ਨਾਮਜ਼ਦਗੀਆਂ ਨੂੰ ਰੱਦ ਕਰਨ ਦੇ ਆਧਾਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਯਮਾਂ ਦੇ ਨਾਲ-ਨਾਲ ਚੋਣ ਨਿਸ਼ਾਨ ਅਲਾਟਮੈਂਟ ਨਿਯਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ। ਇਸ ਦੌਰਾਨ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਬਾਰੇ ਵੀ ਦੱਸਿਆ। ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤ ਭਰੇ ਭਾਸ਼ਣ, ਧਾਰਮਿਕ ਜਾਂ ਜਾਤੀ ਅਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਜਾਂ ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਆਲੋਚਨਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਲਈ ਜ਼ਿਲ੍ਹਾ ਅਧਿਕਾਰੀਆਂ ਤੋਂ ਅਗਾਊਂ ਇਜਾਜ਼ਤ ਲੈਣ ਬਾਰੇ ਵੀ ਕਿਹਾ।ਮੀਟਿੰਗ ਮੌਕੇ ਸੁਵਿਧਾ ਪੋਰਟਲ ਅਤੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਰਾਜਨੀਤਿਕ ਪਾਰਟੀਆਂ ਲਈ ਵੱਖ-ਵੱਖ ਇਜਾਜ਼ਤਾਂ ਪ੍ਰਾਪਤ ਕਰਨ ਵਿੱਚ ਇਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ । ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ। ਮੀਟਿੰਗ ਵਿੱਚ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਤੇ ਅਭਿਜੀਤ ਕਪਲਿਸ਼, ਸੰਯੁਕਤ ਸੀਈਓ ਸਕੱਤਰ ਸਿੰਘ ਬੱਲ ਅਤੇ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ