Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਚੋਣਾਂ ਸਬੰਧੀ ਪ੍ਰਚਾਰ ਸਮੱਗਰੀ 'ਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪਤਾ ਹੋਣਾ ਲਾਜ਼ਮੀ : DC

March 19, 2024 12:00 PM
SehajTimes
ਮੋਹਾਲੀ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈਸ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨਾਂ ਇਹ ਵੀ ਆਦੇਸ਼ ਦਿੱਤੇ ਕਿ ਹੋਰਡਿੰਗਜ਼ ਅਤੇ ਫਲੈਕਸ ਆਦਿ ਬਣਾਉਣ ਦਾ ਕੰਮ ਕਰਨ ਵਾਲਿਆਂ ਲਈ ਵੀ ਆਪਣੀ ਫ਼ਰਮ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ। ਜ਼ਿਲਾ ਚੋਣ ਅਫ਼ਸਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ। ਉਨਾਂ ਇਹ ਵੀ ਹਦਾਇਤ ਕੀਤੀ ਕਿ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖ਼ਰਚੇ ਸਮੇਤ ਸੂਚਨਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਆਦੇਸ਼ ਕਰਦਿਆਂ ਇਹ ਵੀ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਉਨਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਦਿੱਤੀਆਂ ਜਾ ਸਕਦੀਆਂ ਹਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ, ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ) ਸ੍ਰੀ ਦਮਨਜੀਤ ਸਿੰਘ ਮਾਨ, ਚੋਣ ਤਹਿਸੀਲਦਾਰ ਸ੍ਰੀ ਸੰਜੇ ਕੁਮਾਰ ਅਤੇ ਜ਼ਿਲੇ ਦੀਆਂ ਵੱਖ-ਵੱਖ ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ