Tuesday, September 16, 2025

Malwa

ਸੁਨਾਮ 'ਚ ਆਪ ਨੂੰ ਵੋਟਾਂ ਮੰਗਣ ਆਉਣ ਤੋਂ ਵਰਜਿਆ

March 19, 2024 02:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੁਲਕ ਦੀ ਸਭ ਤੋਂ ਵੱਡੀ ਪੰਚਾਇਤ ਲਈ ਨੁਮਾਇੰਦੇ ਚੁਣਨ ਵਾਸਤੇ ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਮੰਗਲਵਾਰ ਨੂੰ ਸੁਨਾਮ ਵਿਖੇ ਇੱਕ ਮੁਹੱਲੇ ਦੇ ਵਸਨੀਕਾਂ ਨੇ ਗਲੀਆਂ ਨਾਲੀਆਂ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਹੋਕੇ ਪੋਸਟਰ ਲਗਾ ਦਿੱਤੇ ਹਨ ਕਿ ਆਮ ਆਦਮੀ ਪਾਰਟੀ ਲਈ ਵੋਟਾਂ ਮੰਗਣ ਕੋਈ ਨਾ ਆਵੇ। ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਾਰਡ ਨੰਬਰ ਤਿੰਨ ਦੇ ਇੱਕ ਮੁਹੱਲਾ ਵਾਸੀਆਂ ਨੇ ਪੋਸਟਰ ਲਾ ਕੇ  ਆਮ ਆਦਮੀ ਪਾਰਟੀ ਦੇ ਲੋਕ ਸਭਾ ਲਈ  ਉਮੀਦਵਾਰ ਅਤੇ ਆਗੂਆਂ ਦਾ ਰਾਜਨੀਤਕ ਤੌਰ ਤੇ ਮੁਕੰਮਲ ਬਾਈਕਾਟ ਕੀਤਾ ਅਤੇ ਉਨ੍ਹਾਂ ਨੂੰ ਇਸ ਮੁਹੱਲੇ ਵਿੱਚ ਵੋਟਾਂ ਮੰਗਣ ਆਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।
 
 
ਇਸ ਮੌਕੇ ਇਕੱਤਰ ਹੋਏ ਮੁਹੱਲਾ ਵਾਸੀਆਂ ਸੁਰਜੀਤ ਸਿੰਘ ਆਨੰਦ, ਮੁਕੇਸ਼ ਕੁਮਾਰ, ਰੌਬਿਨ ਤੁਨੇਜਾ, ਜਗਦੀਸ਼ ਕੁਮਾਰ ਜੱਗਾ ਅਤੇ ਸੁਨੀਤਾ ਰਾਣੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਾਰਡ ਨੰਬਰ ਤਿੰਨ ਵਿੱਚ ਪੈਂਦੇ ਉਹਨਾਂ ਦੇ ਮੁਹੱਲੇ ਦੀ ਸੜਕ ਅਤੇ ਨਾਲੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਵਾਟਰ ਸਪਲਾਈ ਦੀ ਲਾਈਨ ਵੀ ਕਈ ਵਾਰ ਟੁੱਟ ਚੁੱਕੀ ਹੈ ਜਿਸ ਕਾਰਨ ਉਨ੍ਹਾਂ ਦੇ ਮਕਾਨਾਂ ਨੂੰ ਕਾਫੀ ਨੁਕਸਾਨ ਪਹੁੰਚਇਆ ਸੀ ਅਤੇ ਹੁਣ ਵੀ ਅਕਸਰ ਤਰੇੜਾਂ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਦੱਸਿਆ ਕਿ ਉਹ ਆਪਣੀਆਂ ਸਮੱਸਿਆਵਾਂ ਲੈਕੇ ਕਈ ਵਾਰ ਵਾਰਡ ਦੇ ਕੋਂਸਲਰ , ਨਗਰ ਕੌਂਸਲ ਪ੍ਰਧਾਨ, ਅਧਿਕਾਰੀਆਂ ਅਤੇ ਮੰਤਰੀ ਤੱਕ ਨੂੰ ਮਿਲ ਕੇ ਆਪਣੇ ਦੁਖੜੇ ਸੁਣਾ ਚੁੱਕੇ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਇਸੇ ਕਾਰਨ  ਅੱਕਕੇ ਅੱਜ ਇਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਏ ਹਨ। ਇਕੱਤਰ ਹੋਏ ਮੁਹੱਲਾ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਆਮ ਆਦਮੀ ਪਾਰਟੀ ਦੇ ਹਰੇਕ ਆਗੂ, ਕੌਂਸਲਰ ਅਤੇ ਵਰਕਰਾਂ ਦਾ ਰਾਜਨੀਤਕ ਤੌਰ ਤੇ ਮੁਕੰਮਲ ਬਾਈਕਾਟ ਕੀਤਾ ਹੈ ਇਨ੍ਹਾਂ ਵਿਚੋਂ ਕਿਸੇ ਨੂੰ ਵੀ ਮੁਹੱਲੇ ਵਿੱਚ ਵੋਟਾਂ ਮੰਗਣ ਲਈ ਨਹੀਂ ਆਉਣ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਚੰਦ ਚਾਵਲਾ, ਪ੍ਰਭਸ਼ਰਨ ਸਿੰਘ ਬੱਬੂ, ਮਨਦੀਪ ਸਿੰਘ ਜੋਸਨ,ਵਿਨੋਦ ਟੱਕਰ, ਦੀਪਕ ਕੁਮਾਰ,ਸਵਰਨ ਕੌਰ,ਕਿਰਨ ਮਨਚੰਦਾ, ਕੰਚਨ ਰਾਣੀ, ਊਸ਼ਾ ਰਾਣੀ ਆਦਿ ਮੁਹੱਲਾ ਵਾਸੀ ਸ਼ਾਮਲ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ