Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ

March 19, 2024 03:24 PM
SehajTimes

ਮੋਹਾਲੀ : ਜ਼ਿਲ੍ਹੇ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ  ਹਸਪਤਾਲ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਹਸਪਤਾਲ ਦੀ ਬਿਹਤਰੀ ਲਈ ਉਨ੍ਹਾਂ ਦੇ ਸੁਝਾਅ ਵੀ ਲਏ। ਡਾ. ਦਵਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ, ਆਈ.ਸੀ.ਯੂ, ਆਪਰੇਸ਼ਨ ਥਿਏਟਰ, ਵੱਖ-ਵੱਖ ਓ.ਪੀ.ਡੀ. ਕਮਰਿਆਂ, ਲੈਬ ਵਿਚ ਫੇਰੀ ਪਾਈ। ਉਨ੍ਹਾਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਇਸੇ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਮਿਲਦਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਹਨ ਪਰ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓ.ਪੀ.ਡੀ. ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਕੋਲੋਂ ਬਾਹਰੋਂ ਦਵਾਈ ਨਾ ਮੰਗਵਾਈ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਚ.ਚੀਮਾ, ਡਾ. ਵਿਜੇ ਭਗਤ, ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ