Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਵੀਪ ਟੀਮ ਨੇ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ

March 19, 2024 04:50 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ ’ਤੇ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਵਧਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈ ਹਨ। ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸਵਿੰਦਰ ਰੇਖੀ ਵੱਲੋਂ ਪਿੰਡ ਸੂਲਰ ਵਿਖੇ ਸਰਕਾਰੀ ਮਹਿੰਦਰਾ ਕਾਲਜ ਵੱਲੋਂ ਲਗਾਏ ਜਾ ਰਹੇ ਐਨ.ਐਸ ਐਸ ਸੱਤ ਰੋਜ਼ਾ ਕੈਂਪ ਮੌਕੇ ਵਿਦਿਆਰਥੀ ਵਲੰਟੀਅਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਵਲੰਟੀਅਰ ਵਜੋਂ ਸੇਵਾਵਾਂ ਲਈ, ਆਪੋ ਆਪਣੇ ਗੁਆਂਢ ਵਿਚ ਲੋਕਾਂ ਨੂੰ ਘਰੋਂ ਘਰੀਂ ਜਾ ਕੇ  ਵੋਟ ਪਾਉਣ ਲਈ ਪ੍ਰੇਰਿਤ ਕਰਨ ਅਤੇ ਆਨਲਾਈਨ ਵਿਧੀ ਰਾਹੀ ਵੋਟਰ ਰਜਿਸਟਰੇਸ਼ਨ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਚੋਣ ਕਮਿਸ਼ਨ ਦੀਆਂ ਚੱਲ ਰਹੀਆਂ ਆਨ- ਲਾਇਨ ਐਪਸ- ਸੀ ਵੀਜ਼ਿਲ ਐਪ, ਆਪਣੇ ਉਮੀਦਵਾਰ ਨੂੰ ਜਾਣੋ, ਸਕਸ਼ਮ ਐਪ ਅਤੇ ਵੋਟਰ ਹੈਲਪਲਾਈਨ ਐਪਸ ਬਾਰੇ ਵੀ ਵਲੰਟੀਅਰਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਡਰੋਲੀ ਵਿਖੇ ਜਾ ਕੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਤੇ ਲੋਕ ਸਭਾ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕ ਸਕੂਲ ਦੇ ਮੁੱਖ ਅਧਿਆਪਕ ਨਰਿੰਦਰ ਕੌਰ, ਸਹਾਇਕ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਵਿਕਾਸ ਕੰਬੋਜ ਅਤੇ ਸਕੂਲ ਦਾ ਸਟਾਫ਼ ਵੀ ਹਾਜ਼ਰ ਸੀ।

 

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ