Saturday, May 04, 2024

Malwa

ਮਾਨਸਾ ‘ਚ ਲਿਵ-ਇਨ ਰਿਲੇਸ਼ਨ ‘ਚ ਰਹਿ ਰਹੇ ਪ੍ਰੇਮੀ ਜੋੜੇ ਦਾ ਕਤਲ

March 19, 2024 05:20 PM
SehajTimes

ਮਾਨਸਾ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ‘ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਿਵ ਇਨ ਵਿੱਚ ਰਹਿ ਰਹੇ ਪ੍ਰੇਮੀ ਜੋੜੇ ਦੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਦੇ ਪਰਿਵਾਰ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਆਪਣੇ ਪਰਿਵਾਰਾਂ ਦੇ ਖਿਲਾਫ਼ ਜਾ ਕੇ ਲਿਵ ਇਨ ਤਹਿਤ ਬੋਹਾ ਤੋਂ ਬਾਹਰ ਕਿਸੇ ਸ਼ਹਿਰ ’ਚ ਰਹਿ ਰਹੇ ਸਨ। 19 ਸਾਲਾ ਕੁੜੀ ਜਿਸ ਵਿਅਕਤੀ ਨਾਲ ਲਿਵ ਇਨ ‘ਚ ਰਹਿ ਰਹੀ ਸੀ ਉਹ ਪਹਿਲਾਂ ਵੀ ਵਿਆਹਿਆ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਸਨ। ਜਾਣਕਰੀ ਅਨੁਸਾਰ ਬੀਤੇ ਦਿਨ ਜਦੋਂ ਉਹ ਆਪਣੀ ਪ੍ਰੇਮਿਕਾ ਨਾਲ ਬੋਹਾ ਆਇਆ ਹੋਇਆ ਸੀ ਤਾਂ ਪ੍ਰੇਮਿਕਾ ਦੇ ਪਿਤਾ ਤੇ ਉਸ ਦੇ ਪ੍ਰੇਮੀ ਦੀ ਪਹਿਲੀ ਪਤਨੀ ਦੇ ਪੁੱਤਰ ਤੇ ਦੋ ਨਜ਼ਦੀਕੀ ਸਾਥੀ ਤੇ ਇਕ ਵਿਅਕਤੀ ਵਲੋਂ ਸਾਜ਼ਿਸ਼ ਘੜੀ ਗਈ ਤੇ ਪ੍ਰੇਮੀ ਨੂੰ ਉਸ ਦੀ ਪੋਤੀ ਨੂੰ ਮਿਲਾਉਣ ਦੇ ਬਹਾਨੇ ਖੇਤ ਵਿੱਚ ਬੁਲਾਇਆ ਗਿਆ ਜਿਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਪ੍ਰੇਮੀ ਜੋੜੇ ਦਾ ਕਤਲ ਕਰ ਦਿੱਤਾ ਗਿਆ। ਉਕਤ ਮੁਲਜ਼ਮਾਂ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਬੋਰੀ ’ਚ ਬੰਨ੍ਹ ਕੇ ਗੱਡੀ ’ਚ ਪਾ ਲਿਆ ਤੇ ਲਾਸ਼ਾਂ ਨੂੰ ਭਾਖੜਾ ਨਹਿਰ ’ਚ ਸੁੱਟ ਦਿੱਤਾ। ਪ੍ਰੇਮਿਕਾ ਦੇ ਪਿਤਾ ਸੁਖਪਾਲ ਸਿੰਘ ਨੇ ਘਬਰਾਹਟ ’ਚ ਆ ਕੇ ਪ੍ਰੇਮੀ ਜੋੜੇ ਦਾ ਕਤਲ ਕਰਨ ਦੀ ਗੱਲ ਆਪਣੇ ਗੁਆਂਢ ’ਚ ਰਹਿੰਦੇ ਵਾਰਡ ਦੇ ਕੌਂਸਲਰ ਨੂੰ ਦੱਸੀ, ਜਿਸ ਨੇ ਬੋਹਾ ਪੁਲਿਸ ਨੂੰ ਇਤਲਾਹ ਦੇ ਦਿੱਤੀ। ਪੁਲਿਸ ਨੂੰ ਕੁੜੀ ਦੀ ਲਾਸ਼ ਭਾਖੜਾ ਨਹਿਰ ਦੇ ਸਰਦੂਲਗੜ੍ਹ ਖ਼ੇਤਰ ’ਚ ਨਿਕਲਦੇ ਇਕ ਸੂਏ ’ਚੋਂ ਮਿਲ ਗਈ ਹੈ ਪਰ ਪ੍ਰੇਮੀ ਦੀ ਲਾਸ਼ ਦਾ ਅਜੇ ਤੱਕ ਕੋਈ ਪਤਾ ਨਹੀਂ। ਪੁਲਿਸ ਨੇ ਅਜੇ ਤੱਕ ਇਸ ਮਾਮਲੇ ‘ਚ ਪੁਸ਼ਟੀ ਨਹੀਂ ਕੀਤੀ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ