Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਲਵਾਯੂ ਤਬਦੀਲੀ ਦੇ ਮਸਲੇ ਨਾਲ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਲੋੜ : ਪ੍ਰੋ ਅਰਵਿੰਦ

March 20, 2024 11:18 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਜਲਵਾਯੂ ਤਬਦੀਲੀ ਦੇ ਮਸਲੇ ਨਾਲ਼ ਨਜਿੱਠਣ ਲਈ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲੀ ਜੀਵਨ ਸ਼ੈਲੀ ਅਪਨਾਉਣ ਦੀ ਸਖ਼ਤ ਲੋੜ ਹੈ। ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡੇਸ਼ਨ (ਨੈਕ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਯੂਨੀਵਰਸਿਟੀ ਵਿਖੇ ਕਰਵਾਈ ਗਈ ਇੱਕ ਵਿਸ਼ੇਸ਼ ਵਰਕਸ਼ਾਪ ਵਿੱਚ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਹ ਜੀਵਨ ਸ਼ੈਲੀ ਅਪਨਾਉਣਾ ਕੋਈ ਜ਼ਿਆਦਾ ਔਖਾ ਕੰਮ ਨਹੀਂ ਹੈ ਕਿਉਂਕਿ ਇਹ ਸਾਡੀ ਪੁਰਾਣੀ ਜੀਵਨ ਸ਼ੈਲੀ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪੁਰਾਣੀ ਜੀਵਨ ਸ਼ੈਲੀ ਵਿੱਚ ਸਾਡੇ ਹਰੇਕ ਘਰ ਵਿੱਚੋਂ ਪੈਦਾ ਹੋਣ ਵਾਲੇ ਵਿਅਰਥ ਪਦਾਰਥਾਂ ਦੇ ਪ੍ਰਬੰਧਨ ਦਾ ਢੁਕਵਾਂ ਇੰਤਜਾਮ ਹੁੰਦਾ ਸੀ ਪਰ ਹੁਣ ਅਸੀਂ ਨਵੇਂ ਜੀਵਨ ਢੰਗ ਅਨੁਸਾਰ ਇਸ ਜੀਵਨ ਸ਼ੈਲੀ ਤੋਂ ਦੂਰ ਹੁੰਦੇ ਜਾ ਰਹੇ ਹਾਂ। ਕੁਦਰਤ ਪ੍ਰਤੀ ਮਿੱਤਰਤਾਪੂਰਨ ਪਹੁੰਚ ਵਾਲ਼ੀਆਂ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਜਾਗਰੂਕਤਾ ਪੈਦਾ ਕਰਨ ਹਿਤ ਰੱਖੀ ਗਈ ਇਸ ਵਰਕਸ਼ਾਪ ਦੇ ਮਹੱਤਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਤੋਂ ਅਜਿਹੀਆਂ ਗਤੀਵਿਧੀਆਂ ਦੀ ਵਧੇਰੇ ਤਵੱਕੋ ਕੀਤੀ ਜਾਣੀ ਚਾਹੀਦੀ ਹੈ। ਵਿੱਦਿਅਕ ਅਦਾਰਿਆਂ ਨੇ ਬਾਕੀ ਸਮਾਜ ਨੂੰ ਵੀ ਰਾਹ ਵਿਖਾਉਣਾ ਹੁੰਦਾ ਹੈ। ਵਰਕਸ਼ਾਪ ਦੇ ਵਿਸ਼ੇ ’ਤੇ ਟਿਪਣੀ ਕਰਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਵਿਸ਼ੇ ਦੇ ਤਿੰਨ ਪੱਖ ਅਹਿਮ ਹਨ। ਪਹਿਲਾ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਦੂਜਾ ਵਰਤੀ ਜਾਣ ਵਾਲੀ ਊਰਜਾ ਦੀ ਵਰਤੋਂ ਤੇ ਕਿਸਮ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਤੀਜਾ ਪੱਖ ਇਹ ਕਿ ਰੋਜ਼ਾਨਾ ਦੀਆਂ ਆਮ ਗਤੀਵਿਧੀਆਂ ਤੋਂ ਪੈਦਾ ਹੋਣ ਵਾਲੀ ਰਹਿੰਦ-ਖੂੰਹਦ ਦਾ ਨਿਪਟਾਰਾ ਬਿਹਤਰ ਢੰਗ ਨਾਲ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਹੋਸਟਲਾਂ ਦੇ ਨੇੜੇ ਇੱਕ ਟਰੀਟਮੈਂਟ ਪਲਾਂਟ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿੱਥੇ ਹੋਸਟਲਾਂ ਵਿਚਲੀ ਤਰਲ ਰੂਪੀ ਵਿਅਰਥ ਰਹਿੰਦ-ਖੂੰਹਦ ਨੂੰ ਸੋਧ ਕੇ ਬਗੀਚਿਆਂ ਦੀ ਸਿੰਚਾਈ ਆਦਿ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਘਰ ਜਾਂ ਸੰਸਥਾ ਕੋਲ਼ ਆਪਣੇ ਪੱਧਰ ਉੱਤੇ ਆਪਣੀ ਰਹਿੰਦ-ਖੂੰਹਦ ਦੇ ਨਿਪਟਾਰੇ ਦਾ ਪ੍ਰਬੰਧ ਹੋਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਦੇ ਅਡੀਸ਼ਨਲ ਡਾਇਰੈਕਟਰ ਇੰਜ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੌਜਵਾਨਾਂ ਤੋਂ ਵਧੇਰੇ ਆਸ ਕੀਤੀ ਜਾ ਸਕਦੀ ਹੈ। ਨੌਜਵਾਨਾਂ ਨੂੰ ਵਧ ਚੜ੍ਹ ਕੇ ਇਸ ਖੇਤਰ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 70 ਸਾਲ ਦੇ ਅੰਕੜੇ ਦਸਦੇ ਹਨ ਕਿ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਅਸਰਅੰਦਾਜ਼ ਹੋਣਾ ਸ਼ੁਰੂ ਹੋ ਗਿਆ ਹੈ। ਕੁੱਝ ਦਹਾਕੇ ਪਹਿਲਾਂ ਤੱਕ ਪੰਜਾਬ ਵਿੱਚ ਤਕਰੀਬਨ ਤਿੰਨ ਮਹੀਨੇ ਦੋ ਡਿਗਰੀ ਤੋਂ ਘੱਟ ਤਾਪਮਾਨ ਵਾਲਾ ਮੌਸਮ ਰਹਿੰਦਾ ਸੀ ਜੋ ਕਿ ਹੁਣ ਨਹੀਂ ਹੈ। ਇਸ ਦੇ ਸਪਸ਼ਟ ਅਸਰ ਵਿਖਾਈ ਦੇਣੇ ਸ਼ੁਰੂ ਹੋ ਗਏ ਹਨ। ਪੰਜਾਬ ਵਿੱਚ ਕਣਕ ਦੇ ਝਾੜ ਵਿੱਚ ਲਗਾਤਾਰ ਗਿਰਾਵਟ ਆਈ ਹੈ। ਉਨ੍ਹਾਂ ਕੌਂਸਲ ਵੱਲੋਂ ਇਸ ਦਿਸ਼ਾ ਵਿੱਚ ਉਠਾਏ ਗਏ ਵੱਖ-ਵੱਖ ਕਦਮਾਂ ਬਾਰੇ ਵੀ ਜ਼ਿਕਰ ਕੀਤਾ। ਇਸ ਵਰਕਸ਼ਾਪ ਵਿੱਚ ਆਈ. ਆਈ. ਟੀ. ਰੋਪੜ ਤੋਂ ਪੁੱਜੇ ਡਾ. ਨਰਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੁੱਜੇ ਡਾ. ਰਾਜੀਵ ਕੁਮਾਰ ਨੇ ਵੀ ਆਪਣੇ ਵਿਚਾਰ ਪ੍ਰਗਟਾਏ। ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ ਤੋਂ ਵਿਗਿਆਨੀ ਡਾ. ਰੁਪਾਲੀ ਬੱਲ ਨੇ ਵੀ ਇਸ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਉਦਘਾਟਨੀ ਸੈਸ਼ਨ ਦਾ ਸੰਚਾਲਨ ਵਰਕਸ਼ਾਪ ਦੇ ਪ੍ਰਬੰਧਕੀ ਸਕੱਤਰ ਡਾ. ਉਂਕਾਰ ਸਿੰਘ ਵੜੈਚ ਵੱਲੋਂ ਕੀਤਾ ਗਿਆ। ਸਵਾਗਤੀ ਭਾਸ਼ਣ ਆਈ. ਕਿਊ. ਏ. ਸੀ. ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਨੇ ਦਿੱਤਾ ਅਤੇ ਧੰਨਵਾਦੀ ਮਤਾ ਡਾ. ਅਵਨੀਤ ਸਿੰਘ ਨੇ ਪੇਸ਼ ਕੀਤਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ