Monday, April 29, 2024
BREAKING NEWS
ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Malwa

ਅੰਤਰਰਾਜੀ ਸਰਹੱਦ ’ਤੇ 24 ਘੰਟੇ ਨਜ਼ਰਸਾਨੀ ਰੱਖੀ ਜਾਵੇਗੀ : DIG

March 20, 2024 11:41 AM
SehajTimes

ਪਟਿਆਲਾ : ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਹਰਿਆਣਾ ਨਾਲ ਲੱਗਦੇ ਅੰਤਰ ਰਾਜੀ ਬਾਰਡਰ ਉਪਰ 24 ਘੰਟੇ ਵਿਸ਼ੇਸ਼ ਨਾਕਾਬੰਦੀ ਕਰਕੇ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਉਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਹ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਿਆਂ ਤੇ ਚੌਂਕੀਆਂ ਦੇ ਮੁਖੀਆਂ ਅਤੇ ਸਪੈਸ਼ਲ ਯੁਨਿਟ ਦੇ ਇੰਚਾਰਜਾਂ ਨਾਲ ਇੱਥੇ  ਪੁਲਿਸ ਲਾਈਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ। ਡੀ.ਆਈ.ਜੀ ਨੇ ਮੀਟਿੰਗ ਦੌਰਾਨ ਜਿਥੇ ਪੰਜਾਬ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ, ਉਥੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸ਼ਾਂਤਮਈ ਚੋਣ ਅਮਲ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਵਿਸਥਾਰ ਨਾਲ ਕਰਾਇਮ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।  
ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਹਦਾਇਤ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓਜ) ਬੇਲ-ਜੰਪਰਜ ਅਤੇ ਪੈਰੋਲ ਜੰਪਰਜ ਨੂੰ ਗ੍ਰਿਫ਼ਤਾਰ ਕਰਨ, ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊ) ਦੀ 100 ਫ਼ੀਸਦੀ ਪਾਲਣਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਡੀ.ਆਈ.ਜੀ. ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦੌਰਾਨ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਜ਼ਿਲ੍ਹੇ ਦੀ 75 ਫ਼ੀਸਦੀ ਫੋਰਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ ਦੀਆਂ ਕੰਪਨੀਆਂ ਦਾ ਸੁਚੱਜੇ ਢੰਗ ਨਾਲ ਉਪਯੋਗ ਕਰਕੇ ਜ਼ਿਲ੍ਹੇ ਵਿੱਚ ਫਲੈਗ ਮਾਰਚ ਕੱਢੇ ਜਾਣ। ਉਨ੍ਹਾਂ ਨੇ ਸਾਰੇ ਥਾਣਾ ਤੇ ਚੌਂਕੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਉਪਰ ਕਰੜੀ ਨਜ਼ਰ ਰੱਖਣ। ਇਸ ਤੋਂ ਬਿਨਾਂ ਚੋਣਾਂ ਦੌਰਾਨ ਗੰਨ ਹਾਊਸ, ਵੋਟਾਂ ਦੀ ਕਾਉਂਟਿੰਗ ਸੈਂਟਰਾਂ,  ਵੋਟਿੰਗ ਮਸ਼ੀਨਾਂ ਦੇ ਸਟੋਰੇਜ ਸੈਂਟਰਾਂ ਅਤੇ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।  

ਡੀ.ਆਈ.ਜੀ. ਸ੍ਰੀ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੋਕ ਆਪਣਾ ਅਸਲਾ ਜਮ੍ਹਾਂ ਕਰਵਾਉਣ ਤਾਂ ਜੋ ਚੋਣਾਂ ਦੌਰਾਨ ਕੋਈ ਵੀ ਅਣਸੁਖਾਵੀਂ. ਘਟਨਾ ਨਾ ਵਾਪਰ ਸਕੇ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਸੰਪਰੂਣ ਹੋਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਕਾਫ਼ੀ ਅਹਿਮ ਹੈ, ਇਸ ਲਈ ਪੁਲਿਸ ਦੇ ਅਧਿਕਾਰੀ ਤੇ ਜਵਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਚੋਣ ਕਮਿਸ਼ਨ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਬਾਰੇ ਜਾਣੂ ਵੀ ਕਰਵਾਇਆ। ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਚੋਣਾਂ ਦੌਰਾਨ ਅਮਨ ਕਾਨੂੰਨ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਚੋਣ ਮੌਕੇ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਗ਼ਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਮੂਹ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਕਰਵਾਇਆ ਪ੍ਰੋ. ਐੱਮ. ਐੱਲ. ਰੈਨਾ ਨਾਲ ਰੂ-ਬ-ਰੂ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ