Monday, April 29, 2024
BREAKING NEWS
ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

Malwa

ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿੱਚ ਤਿੰਨ ਰੋਜ਼ਾ ਵਰਕਸ਼ਾਪ ਦਾ ਆਗਾਜ਼

March 20, 2024 12:07 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵਿਖੇ 'ਸਕ੍ਰਿਪਟਿੰਗ ਐਂਡ ਵਾਇਸ ਮੋਡਿਊਲੇਸ਼ਨ ਇਨ ਇਲੈਕਟ੍ਰੋਨਿਕ ਮੀਡੀਆ' ਵਿਸ਼ੇ ਉੱਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਗਾਜ਼ ਹੋ ਗਿਆ ਹੈ। ਵਰਕਸ਼ਾਪ ਦੇ ਪਹਿਲੇ ਦਿਨ ਦਿੱਲੀ ਤੋਂ ਮਾਹਿਰ ਵਜੋਂ ਥਿਏਟਰ ਕਲਾਕਾਰ ਅਤੇ ਰੇਡੀਉ ਅਨਾਊਂਸਰ ਵਿਜੈ ਸਿੰਘ ਪਹੁੰਚੇ। ਉਨ੍ਹਾਂ ਵਿਦਿਆਰਥੀਆਂ ਨਾਲ਼ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਲੈਕਟ੍ਰੋਨਿਕ ਮੀਡੀਆ ਵਿੱਚ ਸ਼ਬਦਾਂ ਦੇ ਸਹੀ ਉਚਾਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਰੇਕ ਸ਼ਖਸ ਦੀ ਅਵਾਜ਼ ਵਿਲੱਖਣ ਹੈ, ਸਿਰਫ਼ ਮਿਹਨਤ ਕਰਨ ਦੀ ਲੋੜ ਹੁੰਦੀ ਹੈ।
ਉਨ੍ਹਾਂ ਇਲੈਕਟ੍ਰੋਨਿਕ ਮੀਡੀਆ ਖਾਸ ਤੌਰ ਉੱਤੇ ਰੇਡੀਉ ਅਤੇ ਟੀਵੀ ਲਈ ਸਕ੍ਰਿਪਟ ਲਿਖਣ ਲਈ ਨੁਕਤੇ ਵੀ ਸਾਂਝੇ ਕੀਤੇ। ਇਸ ਤੋਂ ਬਾਅਦ ਸ਼੍ਰੀ ਵਿਜੈ ਸਿੰਘ ਨੇ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਲਿਖੀਆਂ ਗਈਆਂ ਰੇਡੀਓ ਡਰਾਮੇ ਦੀਆਂ ਸਕ੍ਰਿਪਟਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਦੇ ਨੁਕਤੇ ਵੀ ਦੱਸੇ।
ਆਖ਼ਿਰ 'ਚ ਵਿਭਾਗ ਦੇ ਮੁਖੀ ਡਾ. ਨੈਨਸੀ ਦਵਿੰਦਰ ਕੌਰ ਨੇ ਸ਼੍ਰੀ ਵਿਜੈ ਸਿੰਘ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਵਰਕਸ਼ਾਪ ਦੇ ਅਗਲੇ ਦੋ ਦਿਨਾਂ ਵਿੱਚ  ਟੀਵੀ ਨਿਊਜ਼ ਐਂਕਰਿੰਗ ਅਤੇ ਵਾਇਸ ਓਵਰ ਦੀਆਂ ਬਰੀਕੀਆਂ ਬਾਰੇ  ਮਾਹਿਰ ਸਿਖਲਾਈ ਦੇਣਗੇ।
 
 

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

ਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦ