Friday, February 20, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

March 20, 2024 12:12 PM
SehajTimes
ਚੰਡੀਗੜ੍ਹ :  ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ। 
 

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੇਸ 11 ਦੇ ਮੰਦਰ ਦੇ ਨੇੜੇ ਹੋਏ ਨੌਜਵਾਨ ਦੇ ਕਤਲ ਵਿੱਚ ਦੋ ਨਾਬਾਲਗਾਂ ਸਮੇਤ 12 ਮੁਲਜ਼ਮ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਡਾ.ਬਲਬੀਰ ਸਿੰਘ ਨੇ ਐਲ.ਐਮ.ਐਚ.ਪੀ. ਫੈਲੋਜ਼ ਨੂੰ ਪੰਜਾਬ ਦੀ ਨਸ਼ਾ ਛੁਡਾਊ ਮੁਹਿੰਮ ਵਿੱਚ ‘ਆਸ ਦੀ ਕਿਰਨ’ ਬਣਨ ਲਈ ਪ੍ਰੇਰਿਆ

ਜੰਗਲਾਤ ਮੰਤਰੀ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ

ਵਪਾਰ ਸਮਝੌਤੇ ਨਾਲ ਕਿਸਾਨਾਂ ਦਾ ਹੋਵੇਗਾ ਵੱਡਾ ਨੁਕਸਾਨ :ਵਿਜੇ ਸ਼ਰਮਾ ਟਿੰਕੂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ