Monday, May 20, 2024

Chandigarh

SDM ਦਫ਼ਤਰ ਦਾ ਮੁਲਾਜ਼ਮ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

March 20, 2024 12:33 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਠੱਠੀਆਂ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ 77,92,000 ਰੁਪਏ ਮੁਆਵਜ਼ਾ ਦਵਾਉਣ ਲਈ ਮਦਦ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ