Friday, December 19, 2025

Malwa

ਸੰਜੇ ਗੋਇਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਭਾਜਪਾ ਚ ਹੋਏ ਸ਼ਾਮਲ 

March 20, 2024 05:04 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋਕੇ ਦਰਜਨਾਂ ਨੌਜ਼ਵਾਨਾਂ ਨੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੇ ਜਨਰਲ ਸਕੱਤਰ ਸੰਜੇ ਗੋਇਲ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਭਾਜਪਾ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਚਲਾਈਆਂ ਲੋਕ ਪੱਖੀ ਯੋਜਨਾਵਾਂ ਦਾ ਜਨਤਾ ਨੂੰ ਪੂਰਾ ਲਾਭ ਮਿਲ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੰਜੇ ਗੋਇਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਸਬਕ਼ ਸਿਖਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਰੱਜਕੇ ਝੂਠ ਬੋਲਿਆ, ਲੋਕਾਂ ਨੇ ਝੂਠ ਅਤੇ ਫਰੇਬ ਤੇ ਭਰੋਸਾ ਕਰਕੇ ਵੋਟਾਂ ਪਾਈਆਂ ਲੇਕਿਨ ਹੁਣ ਜਨਤਾ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਵੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਗਰਗ, ਮੰਡਲ ਪ੍ਰਧਾਨ ਰਾਜੀਵ ਕੁਮਾਰ ਮੱਖਣ ਆਦਿ ਨੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਰਵੀ ਕੁਮਾਰ, ਰਾਹੁਲ ਕੁਮਾਰ, ਸੂਰਜ ਕੁਮਾਰ, ਮੰਜੂ ਕੁਮਾਰ, ਵਿੱਕੀ ਕੁਮਾਰ ਆਦਿ ਹਾਜ਼ਰ ਸਨ।

Have something to say? Post your comment