Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੇਂਦਰ ਨੂੰ ਪੰਜਾਬ ਦੇ ਮੁੱਦਿਆਂ ਤੇ ਗੰਭੀਰਤਾ ਦਿਖਾਉਣ ਦੀ ਲੋੜ : ਢੀਂਡਸਾ 

March 20, 2024 05:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਨੂੰ ਲੈਕੇ ਚੱਲ ਰਹੀਆਂ ਅਟਕਲਾਂ 'ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਿਆਸਤ 'ਚ ਕੀ ਹੋਣਾ ਹੈ ਅਤੇ ਕੀ ਨਹੀਂ, ਇਸ 'ਤੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕੋਲ ਇਸ ਸਬੰਧੀ ਕੋਈ ਰਸਮੀ ਜਾਣਕਾਰੀ ਵੀ ਨਹੀਂ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਬੇਅੰਤ ਸਿੰਘ ਰੂਪਰਾਏ ਦੇ ਘਰ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ, ਛੋਟੇ ਵਪਾਰੀਆਂ, ਪਾਕਿਸਤਾਨ ਨਾਲ ਕਾਰੋਬਾਰ ਸ਼ੁਰੂ ਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਕੇਂਦਰ ਸਰਕਾਰ ਅੱਗੇ ਰੱਖੇ ਹਨ। ਉਮੀਦ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ 'ਤੇ ਗੰਭੀਰਤਾ ਦਿਖਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਜੁੜੇ ਮੁੱਦਿਆਂ ਤੇ ਗੰਭੀਰਤਾ ਦਿਖਾਉਣ ਦੀ ਲੋੜ ਹੈ। ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਤਿੰਨ ਮੁੱਖ ਏਜੰਡਿਆਂ ਵਿੱਚ ਪੰਜਾਬ ਦੀ ਖੁਸ਼ਹਾਲੀ, ਭਾਈਚਾਰਕ ਏਕਤਾ ਦੀ ਮਜ਼ਬੂਤੀ ਅਤੇ ਸਿੱਖੀ ਦੀ ਚੜ੍ਹਦੀ ਕਲਾ ਸ਼ਾਮਿਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਏਗੀ ਅਜਿਹੇ ਹਲਾਤਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਚੌਥੇ ਨੰਬਰ ’ਤੇ ਰਹੇਗੀ। ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰੋਸਾ ਗੁਆਉਣ, ਧੋਖਾ ਦੇਣ, ਝੂਠ ਬੋਲਣ ਅਤੇ ਗੁੰਮਰਾਹ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਹਾਸਲ ਕਰਨ ਦੀ ਕੀਮਤ ਲੋਕ ਸਭਾ ਚੋਣਾਂ ਵਿੱਚ ਭੁਗਤਣੀ ਪਵੇਗੀ। ਆਮ ਆਦਮੀ ਪਾਰਟੀ ਖਾਸ ਲੋਕਾਂ ਦੀ ਪਾਰਟੀ ਬਣ ਚੁੱਕੀ ਹੈ ਅਤੇ ਸਿਰ ਤੋਂ ਪੈਰਾਂ ਤੱਕ ਵੀਆਈਪੀ ਕਲਚਰ ਵਿੱਚ ਡੁੱਬੀ ਹੋਈ ਹੈ। ਇਸ ਮੌਕੇ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਮਨਿੰਦਰ ਸਿੰਘ ਲਖਮੀਰਵਾਲਾ, ਡਾ: ਨਰੇਸ਼ ਜਿੰਦਲ, ਸਾਬਕਾ ਕੌਂਸਲਰ ਕਾਂਤਾ ਪੱਪਾ, ਨਗਰ ਕੌਂਸਲਰ ਮੌਂਟੀ ਮਧਾਨ, ਪ੍ਰਿਤਪਾਲ ਸਿੰਘ ਕਾਲਾ ਕੋਕੋਮਾਜਰੀ, ਹਰਵਿੰਦਰ ਸਿੰਘ ਦਿਓਸੀ, ਮਾਸਟਰ ਦਲਜੀਤ ਸਿੰਘ, ਨਰਿੰਦਰ ਸਿੰਘ ਸੰਗਤੀਵਾਲਾ, ਨਰਿੰਦਰ ਸਿੰਘ ਨੀਨਾ, ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਕ੍ਰਿਸ਼ਨ ਸਿੰਘ ਢੋਟ, ਜਤਿੰਦਰ ਸਿੰਘ ਮਾਦਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ