Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੇਂਦਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਮੰਗੀ ਰਿਪੋਰਟ

March 20, 2024 08:22 PM
SehajTimes

ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਤੋਂ ਕਿਲਕਾਰੀਆਂ ਗੂੰਜਣ ‘ਤੇ ਉਸ ਦੇ ਮਾਪਿਆਂ ਸਣੇ ਗਾਇਕ ਦੇ ਫੈਨ ਖੁਸ਼ੀ ਮਨਾ ਰਹੇ ਹਨ, ਇਸੇ ਵਿਚਾਲੇ ਕੇਂਦਰ ਸਰਕਾਰ ਨੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਦਰਅਸਲ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਪੰਜਾਬ ਨੂੰ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਰਿਪੋਰਟ ਮੰਗੀ ਹੈ। ਮੰਤਰਾਲੇ ਨੇ ਚਿੱਠੀ ਵਿਚ ਕਿਹਾ ਹੈ ਕਿ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਗਰਭਵਤੀ ਹੋਣ ਲਈ IVF ਤਕਨੀਕ ਰਾਹੀਂ ਇਲਾਜ ਕਰਵਾਇਆ, ਜਦਕਿ ਕਾਨੂੰਨੀ ਨਿਯਮਾਂ ਮੁਤਾਬਕ ਇਸ ਤਕਨੀਕ ਦੀ ਵਰਤੋਂ ਕਰਨ ਲਈ 21-50 ਸਾਲ ਦੀ ਉਮਰ ਤੈਅ ਕੀਤੀ ਗਈ ਹੈ, ਜਿਸ ਤੋਂ ਬਾਅਦ AR“ (ਰੈਗੂਲੇਸ਼ਨ)  ਐਕਟ, 2021 ਤਹਿਤ ਇਸ ਮਾਮਲੇ ਵਿਚ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।
ਦਰਅਸਲ, ਤਿੰਨ ਸਾਲ ਪਹਿਲਾਂ ਸਰਕਾਰ ਨੇ ਅਸਿਸਟਡ ਰੀਪ੍ਰੋਡਕਟਿਵ ਟੈਕਨਾਲੋਜੀ (ਰੈਗੂਲੇਸ਼ਨ) ਐਕਟ ਲਿਆਂਦਾ ਸੀ। ਇਸ ਐਕਟ ਰਾਹੀਂ ਸਰਕਾਰ ਨੇ IVF ਪ੍ਰਕਿਰਿਆ ਲਈ ਉਮਰ ਸੀਮਾ ਤੈਅ ਕੀਤੀ ਸੀ। ਐਕਟ ਦੇ ਤਹਿਤ ਸਿਰਫ 21-50 ਸਾਲ ਦੀ ਉਮਰ ਦੀਆਂ ਔਰਤਾਂ ਅਤੇ 21-55 ਸਾਲ ਦੀ ਉਮਰ ਦੇ ਪੁਰਸ਼ ਆਈਵੀਐਫ ਦੀ ਵਰਤੋਂ ਕਰ ਸਕਦੇ ਹਨ। ਪਰ ਇੰਟਰਨੈੱਟ ‘ਤੇ ਸਿੱਧੂ ਮੂਸੇਵਾਲਾ ਦੀ ਮਾਂ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ।
ਦੂਜੇ ਪਾਸੇ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।

Have something to say? Post your comment

 

More in Malwa

ਸਫ਼ਾਈ ਕਾਮਿਆਂ ਨੇ ਸੁਨਾਮ ਸ਼ਹਿਰ 'ਚ ਕੱਢਿਆ ਰੋਸ ਮਾਰਚ 

ਸੁਨਾਮ ਵਿਖੇ ਐਨ ਓ ਸੀ ਨਾ ਦੇਣ ਦਾ ਮਾਮਲਾ ਗਰਮਾਇਆ 

ਜਸਪ੍ਰੀਤ ਨੇ ਮੈਰਿਟ ਸੂਚੀ 'ਚ ਹਾਸਲ ਕੀਤਾ 11ਵਾਂ ਰੈਂਕ 

ਸੁਨਾਮ 'ਚ ਫੋਟੋਗਰਾਫਰਾਂ ਨੇ ਮਸਲੇ ਵਿਚਾਰੇ 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ