Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮਣਕੂ ਐਗਰੋਟੈਕ ਸਮਾਣਾ ਦੇ ਐਮ.ਡੀ. ਨੇ ਦਿੱਤਾ 50 ਲੱਖ ਦਾ ਚੈਕ

March 21, 2024 10:36 AM
Daljinder Singh Pappi
ਪਟਿਆਲਾ : ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਸਮਾਣਾ ਦੇ ਐਮ.ਡੀ. ਸੁਖਵਿੰਦਰ ਸਿੰਘ ਮਣਕੂ ਨੇ ਆਪਣੇ ਸੀ.ਐਸ.ਆਰ. ਫੰਡਾਂ ਵਿੱਚੋਂ 50 ਲੱਖ ਰੁਪਏ ਦਾ ਚੈਕ ਇੰਡੀਅਨ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਮੈਡੀਕਲ ਫੈਸਿਲਟੀਜ਼ ਦੀ ਅਪਗ੍ਰੇਡੇਸ਼ਨ ਤੇ ਮੈਡੀਕਲ ਸਾਜੋ-ਸਮਾਨ ਖਰੀਦਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਨੇ ਸੁਖਵਿੰਦਰ ਸਿੰਘ ਮਣਕੂ ਵੱਲੋਂ ਮਣਕੂ ਐਗਰੋਟੈਕ ਪ੍ਰਾਈਵੇਟ ਲਿਮਟਿਡ ਦੇ ਸੀ.ਐਸ.ਆਰ. ਫੰਡਾਂ ਵਿੱਚੋਂ ਸਮਾਜ ਭਲਾਈ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਹੋਰ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।
ਸੁਖਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਮਣਕੂ ਐਗਰੋਟੈਕ ਸਮਾਣਾ ਨੇ ਕੋਵਿਡ ਸਮੇਂ 20 ਲੱਖ ਰੁਪਏ ਰੈਡ ਕਰਾਸ ਸੁਸਾਇਟੀ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਸੌਂਪੇ ਸਨ, ਇਸ ਤੋਂ ਬਾਅਦ ਸਿਵਲ ਹਸਪਤਾਲ ਸਮਾਣਾ ਲਈ ਡਾਇਲਾਸਿਸ ਯੂਨਿਟ, ਜੈਨਰੇਟਰ ਸੈਟ ਤੇ ਲਾਂਡਰੀ ਲਈ 54 ਲੱਖ ਰੁਪਏ ਦੇਣ ਸਮੇਤ ਹੋਰ ਵੀ ਕਈ ਕੰਮਾਂ ਲਈ ਆਪਣਾ ਯੋਗਦਾਨ ਪਾਇਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ, ਜ਼ਿਲ੍ਹਾ ਉਦਯੋਗ ਕੇਂਦਰ ਦੇ ਮੈਨੇਜਰ ਅੰਗਦ ਸਿੰਘ ਸੋਹੀ, ਸੀ.ਏ. ਰਾਜੇਸ਼ ਗੁਪਤਾ ਅਤੇ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Have something to say? Post your comment