Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

Chandigarh

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਸਿਬਿਨ ਸੀ

March 21, 2024 11:19 AM
SehajTimes
 
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।
 
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ 'ਤੇ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ। 

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ