Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੋਣ ਖਰਚੇ ਸਬੰਧੀ AEOs ਦੀ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ

March 21, 2024 11:30 AM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਤੇ ਚੋਣ ਜ਼ਾਬਤੇ ਸਬੰਧੀ ਹਰ ਇਕ ਅਧਿਕਾਰੀ ਤੇ ਮੁਲਾਜ਼ਮ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਜ਼ਾਬਤੇ ਸਬੰਧੀ ਸਹਾਇਕ ਖ਼ਰਚਾ ਅਬਜ਼ਰਵਰਜ਼ ਨਾਲ ਮੀਟਿੰਗ ਦੌਰਾਨ ਕੀਤਾ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਚੋਣ ਜ਼ਾਬਤੇ ਤਹਿਤ ਏ.ਈ.ਓਜ਼ ਦੀ ਭੂਮਿਕਾ ਬਹੁਤ ਅਹਿਮ ਹੈ ਤੇ ਸਮੂਹ ਏ.ਈ.ਓਜ਼ ਆਪਣੀਆਂ ਟੀਮਾਂ ਤੇ ਹੋਰ ਸਟਾਫ ਨਾਲ ਢੁਕਵਾਂ ਰਾਬਤਾ ਰੱਖਦੇ ਹੋਏ ਵੱਖ ਵੱਖ ਗਤੀਵਿਧੀਆਂ ਸਬੰਧੀ ਖਰਚਾ ਚੋਣ ਕਮਿਸ਼ਨ ਵੱਲੋਂ ਜਾਰੀ ਰੇਟਾਂ ਮੁਤਾਬਕ ਬੁੱਕ ਕਰਨਾ ਯਕੀਨੀ ਬਣਾਉਣ।

ਨਾਲ ਹੀ ਇਸ ਪ੍ਰਕਿਰਿਆ ਬਾਬਤ ਢੁਕਵਾਂ ਰਿਕਾਰਡ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਊਟੀ ਸਬੰਧੀ ਕਿਸੇ ਵੀ ਕਿਸਮ ਦੀ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਇੰਨ ਰੂਪ ਵਿੱਚ ਲਾਗੂ ਕਰਨ ਅਤੇ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਕੋਈ ਵੀ ਉਮੀਦਵਾਰ ਕਮਿਸ਼ਨ ਵੱਲੋਂ ਨਿਰਧਾਰਤ ਰਾਸ਼ੀ ਤੋਂ ਵੱਧ ਖਰਚਾ ਨਹੀਂ ਕਰ ਸਕਦਾ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਦੀ ਅਗਵਾਈ ਵਿੱਚ ਏ.ਈ.ਓਜ਼ ਦਾ ਇਕ ਵਿਸ਼ੇਸ਼ ਸਿਖਲਾਈ ਸੈਸ਼ਨ ਵੀ ਲਗਾਇਆ ਗਿਆ। ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ. ਜਸਬੀਰ ਸਿੰਘ ਸਮੇਤ ਵੱਖੋ ਵੱਖ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ