Tuesday, April 30, 2024
BREAKING NEWS
ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

Chandigarh

ਅਦਾਲਤ 'ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ASI ਗ੍ਰਿਫ਼ਤਾਰ

March 21, 2024 11:44 AM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ