Tuesday, September 16, 2025

Malwa

ਪੰਜਾਬੀ ਯੂਨੀਵਰਸਿਟੀ ਵਿੱਚ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਵਰਕਸ਼ਾਪ ਕਰਵਾਈ

March 21, 2024 11:50 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ 'ਵਾਤਾਵਰਣ ਪੱਖੀ ਜੀਵਨ ਸ਼ੈਲੀ' ਵਿਸ਼ੇ ਉੱਤੇ ਇੱਕ ਵਰਕਸ਼ਾਪ ਕਰਵਾਈ ਗਈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਜਾਰੀ ਵਿੱਤੀ ਮਦਦ ਨਾਲ਼ ਇਹ ਵਰਕਸ਼ਾਪ ਸਿੱਖਿਆ ਅਤੇ ਸਮੁਦਾਇ ਸੇਵਾਵਾਂ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲਜੀ, ਮੋਹਾਲੀ ਅਤੇ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ਼ ਕਰਵਾਈ ਗਈ। 
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਤੋਂ ਪ੍ਰੋ. ਮੰਜੂ ਗੇਰਾ ਨੇ ਵਿਸ਼ਾ ਮਾਹਿਰ ਵਜੋਂ ਆਪਣੇ ਵਿਚਾਰ ਪ੍ਰਗਟਾਏ।ਉਨ੍ਹਾਂ ਵੱਲੋਂ ਵਰਕਸ਼ਾਪ ਦੇ ਪਹਿਲੇ ਸੈਸ਼ਨ ਦੌਰਾਨ ਕੁਦਰਤ ਪ੍ਰਤੀ ਦੋਸਤਾਨਾ ਪਹੁੰਚ ਵਾਲ਼ੀ ਜੀਵਨ ਸ਼ੈਲੀ ਲਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਉੱਤੇ ਆਪਣੇ ਵਿਚਾਰ ਪ੍ਰਗਟਾਏ। ਉਨ੍ਹਾਂ ਆਮ ਜੀਵਨ ਦੀਆਂ ਉਦਾਹਰਣਾਂ ਦਿੱਤੀਆਂ ਅਤੇ ਵਾਤਾਵਰਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। 
 
ਦੂਜੇ ਸੈਸ਼ਨ ਵਿੱਚ ਡਾ. ਪਪਲਦੀਪ ਗੋਸਲ ਅਤੇ ਡਾ. ਖੁਸ਼ਗੀਤ ਕੌਰ ਨੇ ਭਾਗੀਦਾਰਾਂ ਨੂੰ ਕੁੱਝ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਿਨ੍ਹਾਂ ਰਾਹੀਂ ਭਾਗੀਦਾਰਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਅਨੁਕੂਲ ਆਦਤਾਂ ਨੂੰ ਲਾਗੂ ਕਰਨ ਲਈ ਵਿਹਾਰਕ ਸਮਝ ਪ੍ਰਾਪਤ ਕੀਤੀ। ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸ ਫ਼ੈਕਲਟੀ ਤੋਂ ਡੀਨ ਪ੍ਰੋ. ਪੁਸ਼ਪਿੰਦਰ ਕੌਰ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦਿੱਤਾ। ਬਾਇਓਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਤੋਂ ਮੁਖੀ ਪ੍ਰੋ. ਬਲਵਿੰਦਰ ਸਿੰਘ ਸੂਚ ਨੇ ਦੱਸਿਆ ਕਿ ਇਹ ਵਰਕਸ਼ਾਪ ਵਾਤਾਵਰਨ ਲਈ ਜੀਵਨ ਸ਼ੈਲੀ ਦੇ ਤਹਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਵੀ ਮਦਦਗਾਰ ਸਾਬਿਤ ਹੋਵੇਗੀ। ਇਸ ਵਰਕਸ਼ਾਪ ਵਿੱਚ ਯੂਨੀਵਰਸਿਟੀ ਅਤੇ ਹੋਰ ਕਾਲਜਾਂ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਸ਼ਿਰਕਤ ਕੀਤੀ।  ਅੰਤ ਵਿੱਚ ਡਾ. ਗਗਨਦੀਪ ਥਾਪਾ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ