Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਭਾਈ ਵੀਰ ਸਿੰਘ ਦੇ ਸਾਹਿਤ ਉੱਤੇ ਰਾਸ਼ਟਰੀ ਸੈਮੀਨਾਰ

March 21, 2024 12:03 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਨੇ ਸਾਹਿਤ ਦਾ ਵਿਸ਼ੇਸ਼ਣ ਵਿਚਾਰਧਾਰਾਵਾਂ ਤੋਂ ਉਪਰ ਉੱਠ ਕੇ ਕੀਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਸੈਨਟ ਹਾਲ ਵਿਖੇ ਭਾਈ ਵੀਰ ਸਿੰਘ ਦੇ ਸਾਹਿਤ ਬਾਰੇ ਇੱਕ ਰਾਸ਼ਟਰੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਸਮੇਂ ਦੇ ਬੀਤਣ ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਭਾਈ ਵੀਰ ਸਿੰਘ ਦੇ ਸਹਿਤ ਨੂੰ ਵਿਚਾਰਧਾਰਾ ਤੂੰ ਉਪਰ ਉਠ ਕੇ ਪ੍ਰਵਾਨ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਭਾਈ ਵੀਰ ਸਿੰਘ ਦੇ ਸਹਿਤ ਨੂੰ ਢੁਕਮੀ ਤਵੱਜੋ ਨਹੀਂ ਦਿੰਦੇ ਸਨ ਉਹਨਾਂ ਨੇ ਵੀ ਹੁਣ ਭਾਈ ਵੀਰ ਸਿੰਘ ਦੇ ਸਾਹਿਤ ਨੂੰ ਪ੍ਰਵਾਨ ਲਿਆ ਹੈ। ਵਿਚਾਰਧਾਰਕ ਵਿਰੋਧੀਆਂ ਦੇ ਕੰਮ ਨੂੰ ਵੀ ਮਾਨਤਾ ਦਿੱਤੇ ਜਾਣ ਦੀ ਜ਼ਰੂਰਤ ਜ਼ੋਰ ਦਿੰਦੇ ਹੋਏ ਪ੍ਰੋਫੈਸਰ ਅਰਵਿੰਦ ਨੇ ਕਿਹਾ ਕਿ ਸਾਹਿਤ ਦੇ ਮਿਆਰ ਦੇ ਹਿਸਾਬ ਨਾਲ ਹੀ ਹਰੇਕ ਨੂੰ ਮਾਨਤਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਈ ਵੀਰ ਸਿੰਘ ਵੱਲੋਂ ਰਚਿਆ ਗਿਆ ਸਹਿਤ ਵਰਤਮਾਨ ਸਮੇਂ ਵੀ ਆਪਣੀ ਅਹਿਮੀਅਤ ਰੱਖਦਾ ਹੈ। ਵਾਈਸ ਚਾਂਸਲਰ ਨੇ ਕਿਹਾ ਕਿ ਭਾਈ ਵੀਰ ਸਿੰਘ ਨੇ ਵੀਹਵੀਂ ਸਦੀ ਦੇ ਮੁੱਢਲੇ ਦੌਰ ਦੌਰਾਨ ਪੰਜਾਬੀ ਭਾਸ਼ਾ ਨੂੰ ਤਰਜੀਹ ਦਿੱਤੀ ਅਤੇ ਉਨ੍ਹਾਂ ਨੇ ਸਾਹਿਤ ਦੇ ਖੇਤਰ ਦੇ ਨਵੇਂ ਨਵੇਂ ਤਜਰਬੇ ਕੀਤੇ। ਪ੍ਰੋਫੈਸਰ ਅਰਵਿੰਦ ਨੇ ਗਿਆਨ-ਵਿਗਿਆਨ ਦੇ ਸਣੇ ਸਾਰੇ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਜ਼ਰੂਰਤ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਭਾਸ਼ਾ ਦੇ ‘ਲੋਕ ਭਾਸ਼ਾ’ ਬਣਨ ਨਾਲ ਉਹ ਨਾ ਕੇਵਲ ਸੁਰੱਖਿਤ ਰਹਿ ਸਕਦੀ ਹੈ ਸਗੋਂ ਉਹ ਵਿਕਾਸ ਦੇ ਨਵੇਂ ਨਵੇਂ ਪੜਾਅ ਵੀ ਸਰ ਕਰ ਕਰਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਜੇ ਅਸੀਂ ਸਰਕਾਰੀ ਕੰਮਕਾਜ ਸਣੇ ਗਿਆਨ ਵਿਗਿਆਨ ਦੇ ਸਾਰੇ ਕਾਰਜ ਪੰਜਾਬੀ ਭਾਸ਼ਾ ਚ ਕਰਾਂਗੇ ਤਾਂ ਪੰਜਾਬੀ ਨੂੰ ਕੋਈ ਵੀ ਖਤਰਾ ਪੈਦਾ ਨਹੀਂ ਹੋਵੇਗਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖ ਸਟਡੀਜ ਵਿਭਾਗ ਦੇ ਪ੍ਰੋਫੈਸਰ ਗੁਰਪਾਲ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਭਾਈ ਵੀਰ ਸਿੰਘ ਦੇ ਸਾਹਿਤ ਦੀ ਚਰਚਾ ਕੀਤੀ। ਉਹਨਾਂ ਨੇ ਆਪਣੇ ਵਿਸ਼ਲੇਸ਼ਣ ਦੌਰਾਨ ਭਾਈ ਵੀਰ ਸਿੰਘ ਨੂੰ ਇੱਕ ਉਗਾ ਸਹਿਤਕਾਰ ਦੱਸਿਆ ਜਿਨਾਂ ਨੇ ਵੱਖ ਵੱਖ ਵਿਧਾਵਾਂ ਵਿੱਚ ਆਪਣਾ ਕਾਰਜ ਕੀਤਾ। ਇਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲ ਡਾਕਟਰ ਸਤਿੰਦਰ ਸਿੰਘ ਨੇ ਭਾਈ ਵੀਰ ਸਿੰਘ ਦੇ ਸਹਿਤ ਦੀ ਚਰਚਾ ਕਰਦੇ ਹੋਏ ਕਿਹਾ ਕਿ ਭਾਈ ਵੀਰ ਸਿੰਘ ਨੇ ਸਹਿਤ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ ਜਿਸ ਦੀ ਇਸ ਸਮੇਂ ਵੀ ਆਪਣੀ ਵਿਸ਼ੇਸ਼ ਮਹੱਤਤਾ ਹੈ। ਇਸ ਤੋਂ ਪਹਿਲਾਂ ਇਸ ਸੈਮੀਨਾਰ ਦੇ ਕਨਵੀਨਰ ਡਾਕਟਰ ਜਸਵਿੰਦਰ ਸਿੰਘ ਨੇ ਸੈਮੀਨਾਰ ਦੇ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ। ਸੈਮੀਨਾਰ ਦੇ ਅੰਤ ਵਿੱਚ ਇਤਿਹਾਸ ਵਿਭਾਗ ਦੀ ਡਾ. ਕਰਮਜੀਤ ਕੌਰ ਮਲਹੋਤਰਾ ਨੇ ਧੰਨਵਾਦੀ ਮਤਾ ਪੇਸ਼ ਕੀਤਾ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ