Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 21, 2024 12:10 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ