Tuesday, April 30, 2024
BREAKING NEWS
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

Chandigarh

ADC ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (OPC) ਪ੍ਰਾਇਵੇਟ ਲਿਮਿ : ਫਰਮ ਦਾ ਲਾਇਸੰਸ ਰੱਦ

March 21, 2024 04:44 PM
Advocate Dalip Singh Wasan

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਐਸ.ਸੀ.ਓ. ਨੰਬਰ 11 ਪਹਿਲੀ ਮੰਜ਼ਿਲ ਫੇਜ਼ 5 ਇੰਡਸਟ੍ਰੀਅਲ ਏਰੀਆ, ਸੈਕਟਰ 58 ਮੋਹਾਲੀ ਦੇ ਮਾਲਕ ਸ੍ਰੀ ਰਾਜੀਵ ਕਪੂਰ (ਡਾਇਰੈਕਟਰ) ਪੁੱਤਰ ਸ੍ਰੀ ਭੀਮ ਸੈਨ ਵਾਸੀ ਮਕਾਨ ਨੰ: 8101, ਪੁਰਾਣੀ ਸੰਨੀ ਇੰਨਕਲੇਵ, ਸੈਕਟਰ 125, ਖਰੜ ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜੀ ਗਈ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾਂ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਵੱਖ ਵੱਖ ਮਿਤੀਆਂ ਨੂੰ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਪਰੰਤੂ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਲਈ ਬਾਰ-ਬਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਰਿਪੋਰਟ/ਸੂਚਨਾ ਨਹੀਂ ਭੇਜੀ ਗਈ ।
ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ -5(2) ਅਨੁਸਾਰ ਲਾਇਸੰਸ ਨੂੰ ਰਿਨਿਊ ਕਰਾਉਣ ਲਈ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ 3 ਸਮੇਤ ਚੈਕਲਿਸਟ ਮੁਤਾਬਿਕ ਆਨਲਾਈਨ ਅਪਲਾਈ ਕਰਨ ਉਪਰੰਤ ਇਸ ਦਫਤਰ ਨੂੰ ਪੇਸ਼ ਕੀਤੀ ਜਾਣੀ ਸੀ ਪ੍ਰੰਤੂ ਐਕਟ/ਰੂਲਜ਼ ਅਨੁਸਾਰ ਫਰਮ ਦੇ ਮਾਲਕ ਵਲੋਂ ਲਾਇਸੰਸ ਰਿਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ ਅਤੇ ਨਾ ਹੀ ਦਫਤਰ ਵਿਖੇ ਹਾਜ਼ਰ ਹੋਇਆ। ਲਾਇਸੰਸੀ ਦੇ ਦਫਤਰੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਨਡਿਲੀਵਰਡ ਪ੍ਰਾਪਤ ਹੋਇਆ ਹੈ ਅਤੇ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਉਕਤ ਦਰਸਾਈ ਸਥਿਤੀ ਦੇ ਸਨਮੁੱਖ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਉਲੰਘਣਾ ਕਰਨ ਤੇ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ/ਰੂਲਜ਼, ਮੁਤਾਬਕ ਜੇਕਰ ਭਵਿੱਖ ਵਿਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Have something to say? Post your comment

 

More in Chandigarh

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ