Monday, January 12, 2026
BREAKING NEWS

Chandigarh

AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ 5 ਦਿਨਾਂ ’ਚ ਹੋਵੇਗਾ : CM ਮਾਨ

March 21, 2024 05:24 PM
SehajTimes

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਅਗਲੇ 5 ਦਿਨਾਂ ਵਿੱਚ ਬਾਕੀ ਦੇ ਪੰਜ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। CM ਮਾਨ ਨੇ ਲਿਖਿਆ, “ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇੱਕ ਸੂਚੀ ਜਾਰੀ ਕਰ ਕੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ AAP ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

Have something to say? Post your comment

 

More in Chandigarh

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

9.12 ਕਰੋੜ ਦੀ ਲਾਗਤ ਨਾਲ ਤਿਆਰ "ਸਤਿਕਾਰ ਘਰ" ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 7.7 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 314ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

‘ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ