Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

March 21, 2024 06:27 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਲੋਕ ਸਭਾ ਚੋਣਾਂ-2024 ਵਿੱਚ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵਧੇਰੇ ਉਮਰ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਤੋਂ ਪਹਿਲਾਂ ਫਾਰਮ 20 ਭਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 11915 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ।
ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੀ.ਐਮ.ਸੀ.ਏ.ਈ ਕਮੇਟੀ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਮੀਟਿੰਗ ਕੀਤੀ ਜਾਇਆ ਕਰੇਗੀ। ਮੀਟਿੰਗ 'ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਦੀਪ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਇਸ ਮੌਕੇ ਮੌਜੂਦ ਸਨ।

 

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ