Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪਤੰਜਲੀ ਨੇ ਇਸ਼ਤਿਹਾਰਬਾਜ਼ੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ’ਮੰਗੀ ਮੁਆਫ਼ੀ

March 21, 2024 07:53 PM
SehajTimes

ਸੁਪਰੀਮ ਕੋਰਟ ਨੇ ਚੱਲ ਰਹੇ ਪਤੰਜਲੀ ਆਯੁਰਵੇਦ ਵਲੋਂ ਕਥਿਤ ਤੌਰ ’ਤੇ ਗੁੰਮਰਾਹ ਕੁੰਨ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਹੁਣ ਕੰਪਨੀ ਨੇ ਆਪਣੀ ਗਲਤੀ ਦੀ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸ ਦੇ MD ਆਚਾਰੀਆ ਬਾਲ ਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਦੇ ਮੁਆਫੀ ਮੰਗੀ ਹੈ। ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਕੀਤਾ ਗਿਆ ਹੈ । ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਉਂਣ ਲਈ ਉਤਸ਼ਾਹਿਤ ਕਰਨਾ ਸੀ।
ਕੋਰਟ ਨੇ 2 ਅਪ੍ਰੈਲ ਨੂੰ ਸਵਾਮੀ ਰਾਮਦੇਵ (ਪਤੰਜਲੀ ਦੇ ਸਹਿ-ਸੰਸਥਾਪਕ) ਅਤੇ ਪਤੰਜਲੀ ਦੇ MD ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ । ਅਦਾਲਤ ਨੇ 19 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਨੋਟਿਸ ਜਾਰੀ ਕਰ ਕੇ ਇਹ ਵੀ ਪੁੱਛਿਆ ਸੀ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ । ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ । ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ 27 ਫਰਵਰੀ ਨੂੰ ਹੋਈ ਸੀ।
ਦੱਸ ਦੇਈਏ ਕਿ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈਆਂ ਦੇ ਇਸ਼ਤਿਹਾਰਾਂ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਮਾਣਹਾਨੀ ਦੀ ਕਾਰਵਾਈ ਕਰਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ । ਦਰਅਸਲ, ਅਦਾਲਤ ਨੇ ਪਿਛਲੇ ਸਾਲ ਗੁੰਮਰਾਹਕੁੰਨ ਇਸ਼ਤਿਹਾਰ ਜਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਇਲਜ਼ਾਮ ਹਨ ਕਿ ਕੰਪਨੀ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ