Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਏ.ਆਰ.ਓਜ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

March 22, 2024 11:32 AM
SehajTimes
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥਾਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਕੇ ਪੂਰੀ ਜਾਣਕਾਰੀ ਹਾਸਲ ਕਰਨ ਤਾਂ ਜੋ ਵਾਧੂ ਸੁਰੱਖਿਆ ਫੋਰਸ ਲਗਾ ਕੇ ਬਿਨ੍ਹਾਂ ਕਿਸੇ ਡਰ,ਭੈਅ ਅਤੇ ਲਾਲਚ ਤੋਂ ਨਿਰਪੱਖ ਚੋਣਾਂ ਕਰਾਈਆਂ ਜਾ ਸਕਣ ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਬਣਾਏ ਗਏ ਬੂਥ ਅਵੇਰਨੈੱਸ ਗਰੁੱਪਾਂ ਰਾਹੀਂ ਸੰਵੇਦਨਸ਼ੀਲ ਬੂਥਾਂ ਬਾਰੇ ਪਿੰਡਾਂ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਾਈਆਂ ਜਾਣ ਤਾਂ ਜੋ '70 ਪਾਰ' ਦੇ ਨਾਅਰੇ ਨੂੰ ਪੂਰਾ ਕਰਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕੇ। 
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਖੇਤਰ ਅਧੀਨ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮਿਲ ਕੇ ਸੰਭਾਵਿਤ ਸੰਵੇਦਨਸ਼ੀਲ ਬੂਥਾਂ ਵਾਲੇ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨ ਅਤੇ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਇਹ ਭਰੋਸਾ ਦਿਵਾਉਣ ਕਿ ਉਹ ਕਿਸੇ ਡਰ ਭੈਅ ਤੋਂ ਮੁਕਤ ਹੋ ਕੇ ਆਪਣੀ ਕੀਮਤੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਸੰਵੇਦਨਸ਼ੀਲ ਬੂਥਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਭੇਜੀਆਂ ਗਈਆਂ ਆਈਟੀਬੀਪੀ ਦੇ ਜਵਾਨ ਤਾਇਨਾਤ ਕੀਤੇ ਜਾਣ । ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਇਸ਼ਾ ਸਿੰਗਲ, ਐਸਡੀਐਮ ਫਤਿਹਗੜ੍ਹ ਸਾਹਿਬ ਸ਼੍ਰੀਮਤੀ ਇਸਮਿਤ ਵਿਜੇ ਸਿੰਘ, ਐਸਡੀਐਮ ਖਮਾਣੋ ਸ਼੍ਰੀਮਤੀ ਮਨਰੀਤ ਰਾਣਾ, ਐਸਡੀਐਮ ਬਸੀ ਪਠਾਣਾ ਸ੍ਰੀ ਸੰਜੀਵ ਕੁਮਾਰ, ਐਸਪੀ ਸ੍ਰੀ ਰਾਕੇਸ਼ ਯਾਦਵ, ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ, ਡੀਐਸਪੀ ਖਮਾਣੋ ਡੀ.ਕੇ. ਚੌਧਰੀ, ਡੀਐਸਪੀ ਬਸੀ ਪਠਾਣਾ ਸ਼੍ਰੀ ਮੋਹਿਤ ਸਿੰਗਲਾ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ, ਤਹਿਸੀਲਦਾਰ ਅਮਲੋਹ ਜੀਸੂ ਬਾਂਸਲ, ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਜਸਪ੍ਰੀਤ ਸਿੰਘ ਬੇਦੀ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ