Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ADC ਵੱਲੋਂ Message Map ਓਵਰਸੀਜ ਫਰਮ ਦਾ ਲਾਇਸੰਸ ਰੱਦ 

March 22, 2024 11:54 AM
SehajTimes
ਮੋਹਾਲੀ :  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਮੈਸਰਜ ਮੈਪ ਓਵਰਸੀਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਮੈਪ ਓਵਰਸੀਜ ਫਰਮ ਐਸ.ਸੀ.ਐਫ. ਨੰਬਰ 35 ਦੂਜੀ ਮੰਜ਼ਿਲ ਫੇਜ਼ 10 ਮੋਹਾਲੀ ਦੇ ਮਾਲਕ ਸ੍ਰੀ ਮੁਹੰਮਦ ਆਮੀਰ ਪੁੱਤਰ ਸ੍ਰੀ ਦਿਲਸਾਦ ਅਕਬਰ ਵਾਸੀ ਅਮਲਾਹ ਸਟਰੀਟ ਮਿਰਜ਼ਾਪੁਰ, ਯੂ.ਪੀ. ਹਾਲ ਵਾਸੀ ਫਲੈਟ ਨੰ: ਜੀਪ-2/404 ਮਾਇਆ ਗਾਰਡਨ ਸਿਟੀ, ਜ਼ੀਰਕਪੁਰ ਤਹਿਸੀਲ ਡੇਰਾਬਸੀ, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ। ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਜ਼ੀਰੀ ਮੀਮੋ ਮਿਤੀ 14-05-2018 ਦੀ ਮੱਦ ਨੰ: 13 ਵਿਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਸੀ।
ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਅਤੇ ਪੱਤਰ ਮਿਤੀ 28-03-2022 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ। ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 22-08-2023 ਅਤੇ ਪੱਤਰ ਮਿਤੀ 12-10-2023 ਰਾਹੀ ਲਾਇਸੰਸ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਰੀਨੀਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ; ਮੈਸਰਜ ਮੈਪ ਓਵਰਸੀਜ ਫਰਮ, ਰਜਿਸਟਰਡ ਦਫਤਰ: ਐਸ.ਸੀ.ਐਫ. ਨੰਬਰ 35, ਦੂਜੀ ਮੰਜਿਲ, ਫੇਜ-10, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 162/ਆਈ.ਸੀ.ਮਿਤੀ 11-07-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ