Monday, April 29, 2024
BREAKING NEWS
ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ ਬਰਤਾਨੀਆਂ ’ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ ਸੁਣਾਈਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਨੇ ਆਪਣਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ

Malwa

ਵਾਈਸ-ਚਾਂਸਲਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਲਈ ਬੱਸ ਨੂੰ ਹਰੀ ਝੰਡੀ

March 22, 2024 12:13 PM
SehajTimes
ਪਟਿਆਲਾ : ਪੰਜਾਬੀ ਯੂਨਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੀਆਂ ਲੋੜਾਂ ਦੀ ਪੂਰਤੀ ਦੇ ਵਾਸਤੇ ਇੱਕ ਨਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦੇ ਹੋਏ ਪ੍ਰੋ. ਅਰਵਿੰਦ ਨੇ ਕਿਹਾ ਕਿ ਇਸ ਬੱਸ ਦੇ ਨਾਲ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹੁਣ ਹੌਲੀ-ਹੌਲੀ ਵਿੱਤੀ ਤੌਰ ਉੱਤੇ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਰੋਜ਼ਾਮਰਾ ਦੀਆਂ ਲੋੜਾਂ ਨਾਲ ਸੰਬੰਧਤ ਸੇਵਾਵਾਂ ਲਈ ਨਿਵੇਸ਼ ਕਰਨ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਧਾਈ ਗਈ ਮਹੀਨਾਵਾਰ ਗਰਾਂਟ ਅਤੇ ਪਿਛਲੇ ਸਮੇਂ ਵਿੱਚ ਸਮੂਹ ਅਧਿਕਾਰੀਆਂ ਅਤੇ ਅਮਲੇ ਵੱਲੋਂ ਕੀਤੇ ਗਏ ਸੁਹਿਰਦ ਵਿੱਤੀ ਪ੍ਰਬੰਧਨ ਸਦਕਾ ਅਜਿਹਾ ਸੰਭਵ ਹੋ ਸਕਿਆ ਹੈ।
ਟਰਾਂਸਪੋਰਟ ਵਿਭਾਗ ਦੇ ਇੰਚਾਰਜ ਇੰਜ. ਅਨੀਤ ਕੰਵਲ ਰੰਧਾਵਾ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਦੋ ਬੱਸਾਂ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਲਈ ਵੀ ਖਰੀਦੀਆਂ ਗਈਆਂ ਹਨ। ਇਹ ਤੀਜੀ ਬੱਸ ਗੁਰੂ ਕਾਸ਼ੀ ਕੈਂਪਸ ਦੀਆਂ ਲੋੜਾਂ ਨੂੰ ਮੁੱਖ ਰਖਦਿਆਂ ਖਰੀਦੀ ਗਈ ਹੈ। ਇਸ ਮੌਕੇ ਰਜਿਸਟਰਾਰ ਪ੍ਰੋੋ. ਨਵਜੋਤ ਕੌਰ, ਵਿੱੱਤ ਅਫ਼ਸਰ ਡਾ. ਪ੍ਰਮੋਦ ਅੱਗਰਵਾਲ, ਵਾਈਸ ਚਾਂਸਲਰ ਦੇ ਨਿੱਜੀ ਸਕੱਤਰ ਡਾ. ਨਾਗਰ ਸਿੰਘ ਤੋਂ ਇਲਾਵਾ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਅਤੇ ਟਰਾਂਸਪੋਰਟ ਵਿਭਾਗ ਦਾ ਅਮਲਾ ਹਾਜ਼ਰ ਸੀ।

Have something to say? Post your comment

 

More in Malwa

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸਟਰ ਟਰੇਨਰਾਂ ਨੂੰ EVM ਅਤੇ VV PET ਬਾਰੇ ਇੱਕ ਰੋਜਾ ਟਰੇਨਿੰਗ ਦਾ ਆਯੋਜਨ

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ

ਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲ

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਦੀਵਾਨ

ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ