Tuesday, April 30, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਏ ਡੀ ਸੀ ਮੋਹਾਲੀ ਵਲੋਂ ਵੱਡੀ ਕਾਰਵਾਈ

March 22, 2024 12:56 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਐਸ.ਸੀ.ਓ. ਨੰਬਰ 31, ਨਿਊ ਸੰਨੀ ਇੰਨਕਲੇਵ, ਸੈਕਟਰ 125, ਬੈਕ ਸਾਈਡ ਗੋਪਾਲ ਸਵੀਟਸ ਮੋਹਾਲੀ ਦੇ ਮਾਲਕ ਸ੍ਰੀ ਬਲਵੰਤ ਸਿੰਘ ਪੁੱਤਰ ਸ੍ਰੀ ਮੂਗੀ ਰਾਮ ਵਾਸੀ ਮਕਾਨ ਨੰ: 33 ਪੁਲਿਸ ਕੰਪਲੈਕਸ, ਫੇਜ਼ 8 ਸੈਕਟਰ 62 ਮੋਹਾਲੀ, ਸ੍ਰੀਮਤੀ ਸੁਜਾਤਾ ਸੇਖੜੀ ਪਤਨੀ ਸ੍ਰੀ ਵਿਜੈ ਸੇਖੜੀ ਡਾਈਮੰਡ ਕਲੋਨੀ, ਨੇੜੇ ਸਿਵਲ ਹਸਪਤਾਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਅਤੇ ਮਿਸ ਗੀਤਾ ਗਹਰਵਾਲ (ਪਾਰਟਨਰ) ਪੁੱਤਰੀ ਸ੍ਰੀ ਵਿਰੇਂਦਰ ਸਿੰਘ ਗਹਰਵਾਲ ਵਾਸੀ ਗੁੰਨੀ ਨੰ:2 ਕਾਠਗੜੀਆ, ਹਲਦਵਾਨੀ, ਨੈਨੀਤਾਲ ਉਤਰਾਖੰਡ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 16 ਸਤੰਬਰ 2023 ਨੂੰ ਖਤਮ ਹੋ ਚੁੱਕੀ ਹੈ।
ਫਰਮ ਦੇ ਪਾਰਟਨਰ ਸ੍ਰੀ ਬਲਵੰਤ ਸਿੰਘ ਪੁੱਤਰ ਸ੍ਰੀ ਮੋਗੀ ਰਾਮ ਵਾਸੀ ਮਕਾਨ ਨੰ:33, ਪੁਲਿਸ ਕੰਪਲੈਕਸ, ਫੇਜ-8, ਸੈਕਟਰ- 62, ਮੋਹਾਲੀ ਨੇ ਦਰਖਾਸਤ ਮਿਤੀ 23.01,2020 ਅਤੇ ਮਿਤੀ 12.02.2020 ਰਾਹੀਂ ਲਿਖਿਆ ਹੈ ਕਿ ਉਸਨੂੰ ਫਰਮ ਦੇ ਦੂਜੇ ਪਾਰਟਨਰਾਂ (ਗੀਤਾ ਗਹਰਵਾਲ ਪੁੱਤਰੀ ਵਿਰੇਂਦਰ ਸਿੰਘ ਗਹਰਵਾਲ ਅਤੇ ਸੁਜਾਤਾ ਸੇਖੜੀ ਪਤਨੀ ਵਿਜੈ ਸੇਖੜੀ) ਨੇ ਸੁਨੀਲ ਕੁਮਾਰ ਅਤੇ ਉਸਦੀ ਪਤਨੀ ਮੇਘਾ(ਜਸਨੂਰ) ਨਾਲ ਮਿਲਕੇ ਧੋਖਾ ਦਿੱਤਾ ਹੈ। ਉਕਤ ਲਾਇਸੰਸ ਅਪਲਾਈ ਕਰਨ ਤੋਂ ਬਾਅਦ ਉਹ ਆਪਣੀ ਬੇਟੀ ਕੋਲ ਆਸਟਰੇਲੀਆ ਵਿਖੇ ਚਲਾ ਗਿਆ ਸੀ, ਜਦੋਂ ਉਹ ਵਾਪਿਸ ਜਨਵਰੀ/2019 ਵਿੱਚ ਆਸਟਰੇਲੀਆ ਤੋਂ ਵਾਪਿਸ ਆਇਆ ਤਾਂ ਉਸਨੇ ਆਪਣੇ ਦੂਜੇ ਪਾਰਟਨਰਾਂ ਤੋਂ ਲਾਇਸੰਸ ਦਾ ਸਟੇਟਸ ਪਤਾ ਕੀਤਾ ਤਾਂ ਉਨ੍ਹਾਂ ਵੱਲੋਂ ਦਸਿਆ ਗਿਆ ਕਿ ਅਜੇ ਤੱਕ ਲਾਇਸੰਸ ਜਾਰੀ ਨਹੀ ਹੋਇਆ ਹੈ। ਉਸਨੇ ਲਿਖਿਆ ਹੈ ਕਿ ਉਕਤ ਫਰਮ ਦੀ ਪਾਰਟਨਰਸਿਪ ਡੀਡ ਭਰੋਸੇ ਕਰਕੇ ਹੀ ਕੀਤੀ ਗਈ ਸੀ, ਪਰੰਤੂ ਉਨ੍ਹਾਂ ਵੱਲੋਂ ਉਸਦਾ ਭਰੋਸਾ ਤੋੜਿਆ ਗਿਆ ਹੈ। ਉਸਨਾਲ ਧੋਖਾਧੜੀ ਕੀਤੀ ਗਈ ਹੈ। ਉਹ ਆਪਣਾ ਨਾਮ ਹਟਾਉਣ ਲਈ ਪਹਿਲਾਂ ਹੀ ਫਰਮ ਦੇ ਦੂਜੇ ਪਾਰਟਨਰਾਂ ਨੂੰ ਮਿਤੀ 19.03.2019 ਨੂੰ ਲੀਗਲ ਨੋਟਿਸ ਜਾਰੀ ਕੀਤਾ ਹੋਇਆ ਹੈ। ਇਸ ਲਈ ਉਸਨੇ ਬੇਨਤੀ ਕੀਤੀ ਹੈ ਕਿ ਉਸਦਾ ਨਾ ਉਕਤ ਫਰਮ ਲਈ ਹੋਈ ਪਾਰਨਟਰਸਿਪ ਡੀਡ ਵਿੱਚੋਂ ਬਤੌਰ ਪਾਰਟਨਰ ਕਢਿਆ ਜਾਵੇ।
ਇਸ ਦਫਤਰ ਦੇ ਪੱਤਰ ਮਿਤੀ 02.03.2020 ਰਾਹੀਂ ਫਰਮ ਦੇ ਦੂਜੇ ਪਾਰਟਨਰਾਂ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਆਪਣੀ ਸਥਿਤੀ ਸਪਸ਼ਟ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਫਰਮ ਦੀ ਇੱਕ ਪਾਰਟਨਰ ਸ੍ਰੀਮਤੀ ਸੁਜਾਤਾ ਸੇਖੜੀ ਪਤਨੀ ਸ੍ਰੀ ਵਿਜੈ ਸੇਖੜੀ ਵਾਸੀ ਡਾਇਮੰਡ ਕਲੋਨੀ, ਨੇੜੇ ਸਿਵਲ ਹਸਪਤਾਲ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੂੰ ਜਾਰੀ ਨੋਟਿਸ ਡਾਕ ਵਿਭਾਗ ਵੱਲੋਂ ਰਿਪੋਰਟ ਲੈਣ ਤੋਂ ਇੰਨਕਾਰੀ ਵਾਪਿਸ ਭੇਜਿਆ ਗਿਆ। ਇਸ ਤੋਂ ਇਲਾਵਾ ਫਰਮ ਦੀ ਦੂਜੀ ਪਾਰਟਨਰ ਸ੍ਰੀਮਤੀ ਗੀਤਾ ਗਹਰਵਾਲ ਪੁੱਤਰੀ ਸ੍ਰੀ ਵਿਰੇਂਦਰ ਸਿੰਘ ਗਹਰਵਾਲ ਇਸ ਦਫਤਰ ਵਿਖੇ ਹਾਜਰ ਪੇਸ਼ ਨਹੀ ਹੋਈ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਲਾਇਸੰਸ ਦੀ ਮਿਆਦ ਮਿਤੀ 16-09-2023 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ- 2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸੀ ਵੱਲੋਂ ਲਾਇਸੰਸ ਨਵੀਨ ਕਰਵਾਉਣ ਲਈ ਅਪਲਾਈ ਨਹੀਂ ਕੀਤਾ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਮੈਂ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਜਾ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਰਟਨਰਸ਼ਿਪ ਫਰਮ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਰਜਿਸਟਰਡ ਦਫਤਰ: ਐਸ.ਸੀ.ਓ. ਨੰਬਰ 31, ਨਿਊ ਸੰਨੀ ਇੰਨਕਲੇਵ, ਸੈਕਟਰ 125, ਤਹਿਸੀਲ ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 205/ਆਈ.ਸੀ. ਮਿਤੀ 17-09-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ