Tuesday, April 30, 2024
BREAKING NEWS
ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

Chandigarh

MEC ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਦਾ ਲਾਇਸੰਸ ਰੱਦ

March 22, 2024 01:09 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਐਮ ਈ ਸੀ ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਐਮ ਈ ਸੀ ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਐਸ.ਸੀ.ਓ. ਨੰਬਰ 20, ਪਹਿਲੀ ਮੰਜਿਲ, ਫੇਜ-02, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਦੇ ਮਾਲਕ ਸ੍ਰੀ ਮਨਪ੍ਰੀਤ ਸਿੰਘ ਤਲਵਾਰ (ਪਾਰਟਨਰ) ਪੁੱਤਰ ਸ੍ਰੀ ਰਾਕੇਸ਼ ਕੁਮਾਰ ਵਾਸੀ ਮਕਾਨ ਨੰ: 196, ਗਲੀ ਨੰ:03, ਅਮਨ ਨਗਰ, ਲੁਧਿਆਣਾ ਅਤੇ ਸ੍ਰੀ ਵਿੱਕੀ ਵਰਮਾ (ਪਾਰਟਨਰ) ਪੁੱਤਰ ਸ੍ਰੀ ਚਰਨਾਮ ਚੰਦ ਵਰਮਾ ਵਾਸੀ ਮਕਾਨ ਨੰ:3097, ਸੈਕਟਰ-37-ਡੀ, ਚੰਡੀਗੜ੍ਹ ਯੂ.ਟੀ. ਹਾਲ ਵਾਸੀ ਮਕਾਨ ਨੰ:3371, ਸੈਕਟਰ-71 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 30 ਸਤੰਬਰ 2023 ਨੂੰ ਖਤਮ ਹੋ ਚੁੱਕੀ ਹੈ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਪੱਤਰ ਮਿਤੀ 26-11- 2020 ਅਤੇ ਪੱਤਰ ਮਿਤੀ 31-12-2020 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਹੋਣ ਦੀ ਹਦਾਇਤ ਕੀਤੀ ਗਈ ਸੀ। ਫਰਮ ਵੱਲੋਂ ਦਰਖਾਸਤ ਮਿਤੀ 11-01-2021 ਰਾਹੀਂ ਜਵਾਬ ਭੇਜਿਆ ਗਿਆ ਸੀ, ਜਿਸ ਸਬੰਧੀ ਇਸ ਦਫਤਰ ਦੇ ਪੱਤਰ ਮਿਤੀ 20-04-2021 ਰਾਹੀਂ ਹਦਾਇਤ ਕੀਤੀ ਸੀ ਕਿ ਮਹੀਨਾਵਾਰ ਰਿਪੋਰਟ ਨਿਰਧਾਰਤ ਪ੍ਰੋਫਾਰਮੇ ਅਨੁਸਾਰ (ਕੁਲਾਇੰਟਾਂ ਸਬੰਧੀ ਮੁਕੰਮਲ ਸੂਚਨਾ) ਅਤੇ ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਮਹੀਨਾਵਾਰ ਤਿਆਰ ਕਰਕੇ ਇਸ ਦਫਤਰ ਵਿਖੇ ਪੇਸ਼ ਕੀਤੀ ਜਾਵੇ।
ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾ ਫਾਰਮ- III, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੈ। ਲਾਇਸੰਸ ਨੂੰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਰੀਨਿਊ ਕਰਵਾਉਣ ਅਤੇ ਇਸ ਦਫਤਰ ਵਿਖੇ ਹਾਜਰ ਹੋਣ ਲਈ ਨੋਟਿਸ ਪੱਤਰ ਮਿਤੀ 19-12-2023 ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਸੀ । ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿਖੇ ਪੇਸ਼ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਦਫਤਰ ਹਾਜਰ ਹੋਇਆ ਹੈ। ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਭੇਜਣੀ ਹੁੰਦੀ ਹੈ। ਪ੍ਰੰਤੂ ਲਾਇਸੰਸੀ ਵੱਲੋਂ ਇਹ ਸੂਚਨਾ ਨਹੀ ਭੇਜੀ ਗਈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) ਤਹਿਤ ਫਰਮ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਰਜਿਸਟਰਡ ਦਫਤਰ: ਐਸ.ਸੀ.ਓ. ਨੰਬਰ 20, ਪਹਿਲੀ ਮੰਜਿਲ, ਫੇਜ-02, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 213/ਆਈ.ਸੀ. ਮਿਤੀ 01.10.2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਅਜ ਦਾ ਜ਼ਿੰਮੇਵਾਰ ਹੋਣਗੇ।
 

Have something to say? Post your comment

 

More in Chandigarh

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ