Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਸਾਦੇ ਰਹੋ ਤੇ ਕਿਤਾਬ ਵਰਗੇ ਬਣੋ ਜਿਸਦੇ ਅਲਫਾਜ ਸਦੀਆਂ ਪੁਰਾਣੀ ਹੋਣ ਦੇ ਬਾਵਜੂਦ ਵੀ ਨਹੀਂ ਬਦਲਦੇ : ਰਾਜਪਾਲ ਪੰਜਾਬ

March 22, 2024 02:40 PM
SehajTimes

ਮੋਹਾਲੀ : ਅੱਜ ਹਰ ਖੇਤਰ ਵਿੱਚ ਔਰਤਾਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਔਰਤ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ ਔਰਤ ਨੂੰ ਸ਼ਕਤੀ ਵਜੋਂ ਦੇਖਿਆ ਜਾਂਦਾ ਹੈ। ਔਰਤ ਤੋਂ ਹੀ ਸਮਾਜ ਨੂੰ ਸ਼ਕਤੀ ਮਿਲਦੀ ਹੈ, ਇਤਿਹਾਸ ਵਿੱਚ ਝਾਂਸੀ ਕੀ ਰਾਣੀ ਲਕਸ਼ਮੀ ਬਾਈ ਸਮੇਤ ਅਨੇਕਾਂ ਮਹਾਨ ਔਰਤਾਂ ਦੀਆਂ ਉਦਾਹਰਨਾਂ ਹਨ, ਮਹਾਰਜਾ ਰਣਜੀਤ ਸਿੰਘ ਦੀ ਮਹਾਰਾਣੀ ਜਿੰਦ ਕੌਰ ਦੀਆਂ ਪ੍ਰਾਪਤੀਆਂ ਨੂੰ ਕਿਵੇਂ ਭੁਲਾ ਦਿਆਂਗੇ ।  

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੇ ਮੋਹਾਲੀ ਕਲੱਬ ਵਿਖੇ ਦਿਸ਼ਾ ਇੰਡੀਅਨ ਅਵਾਰਡ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਯੂਟੀ ਪ੍ਰਸ਼ਾਸਕ ਵੱਲੋਂ ਹਾਜ਼ਰ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ ।

ਜਿਕਰਯੋਗ ਹੈ ਕਿ ਵੱਖ-ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਉੱਤਮ ਔਰਤਾਂ ਲਈ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਹਰਦੀਪ ਕੌਰ ਪ੍ਰਧਾਨ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ (ਰਜਿ) ਪੰਜਾਬ ਵੱਲੋਂ ਹਰ ਸਾਲ ਦਿਸ਼ਾ ਇੰਡੀਅਨ ਐਵਾਰਡ ਦਾ ਆਯੋਜਨ ਕੀਤਾ ਜਾਂਦਾ ਹੈ । ਇਸੇ ਲੜੀ ਤਹਿਤ ਟਰੱਸਟ ਵੱਲੋਂ ਕਰਵਾਇਆ ਗਿਆ ਇਹ ਚੌਥਾ ਐਵਾਰਡ ਸਮਾਰੋਹ ਸੀ ।

ਜਿਸ ਦੇ ਅੰਤਰਗਤ ਅੱਜ ਪੰਜਾਬ ਦੇ ਰਾਜਪਾਲ ਵੱਲੋਂ ਦਿਸ਼ਾ ਇੰਡੀਅਨ ਐਵਾਰਡ ਨਾਲ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਅਤੇ  ਵੱਖ ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ 4 ਪੁਰਸ਼ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ।


ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਨਾਮੀ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿਸ਼ਾ ਟਰੱਸਟ ਦੇ ਕੰਮਾਂ ਨੂੰ ਸਰਾਹਿਆ। ਪੁਰਸਕਾਰ ਪ੍ਰਾਪਤ ਕਰਨ ਵਾਲੇ ਸਾਰੇ ਆਵਾਰਡੀਜ ਨੂੰ ਪੰਜਾਬ ਦੇ ਹੀਰੇ ਕਹਿਕੇ ਵਧਾਈ ਦਿੱਤੀ ਅਤੇ ਕਿਹਾ ਕਿ ਪੁਰਸਕਾਰ ਹਾਸਲ ਕਰਨ ਵਾਲੇ ਸਾਰੇ ਹੀਰੇ ਆਪਣੇ ਕੰਮਾਂ ਤੇ ਸੇਵਾਵਾਂ ਨਾਲ ਦੁਨੀਆ ‘ਚ ਚਮਕਣਗੇ।

ਪੁਰਸਕਾਰ ਹਾਸਲ ਕਰਨ ਵਾਲੇ ਹੀਰਿਆਂ ਨੂੰ ਗਵਰਨਰ ਨੇ ਸਭ ਨੂੰ ਆਪਣੀ ਸ਼ਕਤੀ ਭਾਰਤ ਦੀ ਸੇਵਾ ‘ਚ ਲਗਾਉਣ ਦਾ ਸੁਨੇਹਾ ਦਿੱਤਾ ਤਾਂਕਿ ਮੁਲਕ ਨੂੰ ਵਿਸ਼ਵ ਗੁਰੂ ਬਣਾ ਸਕੀਏ। ਧੀਆਂ ਨੂੰ ਖਾਸ ਤੇ ਖੂਬਸੂਰਤ ਸੁਨੇਹਾ ਦਿੱਤਾ ਇਮਾਨਦਾਰ ਬਣਨਾ ਹੈ ਤਾਂ ਸਾਦੇ ਰਹੋ ਤੇ ਕਿਤਾਬ ਵਰਗੇ ਬਣੋ ਜਿਸਦੇ ਅਲਫਾਜ ਸਦੀਆਂ ਪੁਰਾਣੀ ਹੋਣ ਦੇ ਬਾਵਜੂਦ ਵੀ ਨਹੀਂ ਬਦਲਦੇ।

ਹਰਦੀਪ ਕੌਰ ਦਾ ਮੰਨਣਾ ਹੈ ਕਿ ਮਹਿਲਾ ਸਸ਼ਕਤੀਕਰਨ ਦਿਖਾਵੇ ਦੀ ਬਜਾਏ ਵਿਹਾਰਕ ਹੋਣਾ ਚਾਹੀਦਾ ਹੈ । ਜਿਸ ਦੇ ਚਲਦੇ ਹੋਏ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ" ਜਾਗ ਭੈਣੇ ਜਾਗ " ਮੁਹਿੰਮ ਦੇ ਤਹਿਤ ਔਰਤਾਂ ਨੂੰ ਆਪਣੀ ਹੱਕਾਂ ਅਤੇ ਕਰਤਵਾਂ ਦੇ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਦਿਸ਼ਾ ਰੁਜ਼ਗਾਰ ਮੁਹਿੰਮ ਦੇ ਅੰਤਰਗਤ 194 ਕੁੜੀਆਂ ਨੂੰ ਰੁਜ਼ਗਾਰ ਮਿਲਿਆ ਹੈ ਜੋ ਸਮੁੱਚੇ ਸਮਾਜ ਨੂੰ ਨਾਰੀ ਸਸ਼ਕਤੀਕਰਨ ਦਾ ਸੰਦੇਸ਼ ਦਿੰਦਾ ਹੈ ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਸ਼ਾ ਵੂਮੈਨ ਵੈਲਫੇਅਰ ਟਰੱਸਟ (ਰਜਿ) ਪੰਜਾਬ  ਔਰਤਾਂ ਨੂੰ ਸਮਾਜ ਵਿੱਚ ਅੱਗੇ ਲਿਆਉਣ ਲਈ ਉਪਰਾਲੇ ਕਰ ਰਿਹਾ ਹੈ ਤੇ ਆਪਣੀ ਇਸ ਮਿਹਨਤ ਦੇ ਸਦਕਾ ਚੌਥੀ ਵਾਰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਹ ਪੂਰੇ ਸਮਾਜ ਨੂੰ ਔਰਤਾਂ ਦੇ ਸਨਮਾਨ ਦਾ ਇੱਕ ਮਜ਼ਬੂਤ ਸੰਦੇਸ਼ ਦਿੰਦਾ ਹੈ।

ਇਸ ਮੌਕੇ ਹਰਦੀਪ ਕੌਰ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਦੀ ਕੋਈ ਵੀ ਔਰਤ ਸਸ਼ਕਤੀਕਰਨ ਵੱਲ ਹੋਰ ਕਦਮ ਪੁੱਟਣਾ ਚਾਹੁੰਦੀ ਹੈ ਤਾਂ ਉਹ ਹਰ ਕਦਮ 'ਤੇ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ ਅਤੇ ਔਰਤਾਂ ਦੀ ਚੜ੍ਹਦੀ ਕਲਾ ਲਈ ਸਮਰਪਿਤ ਰਹੇਗੀ |

ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਪਦਮ ਸ਼੍ਰੀ ਐਵਾਰਡੀ ਸਰਦਾਰ ਜਗਜੀਤ ਸਿੰਘ ਦਰਦੀ ਅਤੇ ਮੈਡਮ ਜਗਜੀਤ ਕੌਰ ਦਰਦੀ ਵੱਲੋਂ ਔਰਤਾਂ ਨੂੰ ਆਪਣੀ ਅੰਦਰੂਨੀ ਸ਼ਕਤੀ ਪਹਿਚਾਨਣ ਲਈ ਪ੍ਰੇਰਿਤ ਕੀਤਾ ਗਿਆ ।  ਇਸ ਦੌਰਾਨ ਜੱਸੀ ਸੋਹੀਆਂ ਵਾਲਾ ਚੇਅਰਮੈਨ ਜਿਲਾ ਯੋਜਨਾ ਬੋਰਡ ਬਤੌਰ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ।

ਹੋਰਨਾਂ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਸਰਦਾਰ ਮਨਜੀਤ ਸਿੰਘ ਐਗਜੀਕਿਊਟਿਵ ਚੇਅਰਮੈਨ ਦੁਆਬਾ ਗਰੁੱਪ , ਉੱਘੇ ਸਮਾਜ ਸੇਵੀ ਹਰਜੀਤ ਸਿੰਘ ਸੱਭਰਵਾਲ, ਜਸਪਾਲ ਸਰਪੰਚ ਜੀਰਕਪੁਰ, ਜਸਵਿੰਦਰ ਸਿੰਘ , ਦੀਪ ਮੀਡੀਆ ਰਿਲੇਸ਼ਨ ਦੇ ਡਾਇਰੈਕਟਰ ਗਗਨਦੀਪ ਸਿੰਘ ਵਿਰਕ, ਗੁਰਮੇਲ ਸਿੰਘ ਦਾਰਾ ਲੋਹਗੜ, ਐਨ ਐਸ ਐਨ ਗਰੁੱਪ ਤੋਂ ਨਵਜੀਤ ਕੌਰ ਅਤੇ ਸ਼ੁਬੀ ਤੋਂ ਇਲਾਵਾ ਲਗਭਗ ਭਾਰੀ ਗਿਣਤੀ ਵਿੱਚ ਪੂਰੇ ਪੰਜਾਬ ਭਰ ਤੋਂ ਮਹਿਲਾਵਾਂ ਹਾਜ਼ਰ ਸਨ

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ : ਮੁੱਖ ਮੰਤਰੀ

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ