Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾਵੇਗੀ ਵੋਟ: ਸਿਬਿਨ ਸੀ

March 22, 2024 03:04 PM
SehajTimes
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ "ਇਸ ਵਾਰ 70 ਪਾਰ" ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ