Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ : ਅਨੁਰਾਗ ਅਗਰਵਾਲ

March 22, 2024 04:24 PM
SehajTimes

ਹਰਿਆਣਾ ਵਿਚ 62 ਬੈਂਕਾਂ ਦੀ ਲਗਭਗ 5600 ਤੋਂ ਵੱਧ ਬ੍ਰਾਂਚਾਂ ਦਾ ਵਧਿਆ ਨੈਟਵਰਕ

ਵੋਟ ਅਧਿਕਾਰ ਦੀ ਵਰਤੋ ਕਰਨ ਲਈ ਏਟੀਐਮ ਤੇ ਬੈਂਕਾਂ ਵਿਚ ਗ੍ਰਾਹਕਾਂ ਨੂੰ ਕੀਤਾ ਜਾਵੇਗਾ ਜਾਗਰੁਕ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਰਾਜ ਵਿਚ 25 ਮਈ, 2024 ਨੂੰ ਹੋਣ ਵਾਲੇ ਲੋਕਸਭਾ ਆਮ ਚੋਣਾਂ ਦੀ ਵੋਟਿੰਗ ਵਿਚ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਨ ਲਈ ਵਿਭਾਗ ਵੱਲੋਂ ਯੁੱਧ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ, ਇਸ ਦੇ ਲਈ ਨਾਗਰਿਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਸਾਲ 2019 ਦੇ ਲੋਕਸਭਾ ਆਮ ਚੋਣਾਂ ਵਿਚ ਰਾਜ ਵਿਚ ਲਗਭਗ 70 ਫੀਸਦੀ ਵੋਟਿੰਗ ਹੋਈ ਸੀ, ਜੋ ਕਿ ਕੌਮੀ ਔਸਤ ਤੋਂ ਵੱਧ ਸੀ। ਇਸ ਵਾਰ ਸਾਡਾ ਟੀਚਾ ਹੈ ਕਿ ਰਾਜ ਵਿਚ ਘੱਟ ਤੋਂ ਘੱਟ 75 ਫੀਸਦੀ ਵੋਟਿੰਗ ਹੋਵੇ। ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਵਾਰ ਵੋਟਿੰਗ ਫੀਸਦੀ ਵਧਾਉਣ ਲਈ ਭਾਂਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਜਾਗਰੁਕ ਕਰਨ ਤਹਿਤ ਭਾਰਤੀ ਡਾਕ ਵਿਭਾਗ ਤੇ ਇੰਡੀਅਨ ਬੈਂਕਸ ਏਸੋਸਇਏਸ਼ਨ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ। ਇਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਸੰਦੇਸ਼ ਦੇਣਾ ਹੈ ਕਿ ਲੋਕਤੰਤਰ ਵਿਚ ਜਨਤਾ ਦੀ ਭਾਗੀਦਾਰੀ ਅਹਿਮ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ 62 ਬੈਂਕਾਂ ਦੀ ਲਗਭਗ 5600 ਤੋਂ ਵੱਧ ਬ੍ਰਾਚਾਂ ਦਾ ਵੱਡਾ ਨੈਟਵਰਕ ਹੈ। ਬੈਂਕਾ ਦੇ ਸਹਿਯੋਗ ਨਾਲ ਏਟੀਐਮ ਤੇ ਬ੍ਰਾਂਚਾਂ ਵਿਚ ਪੋਸਟਰ ਤੇ ਸਟੀਕਰ ਆਦਿ ਚਿਪਕਾਏ ਜਾਣਗੇ ਅਤੇ ਬੈਂਕਾਂ ਵਿਚ ਆਉਣ ਵਾਲੇ ਨਾਗਰਿਕਾਂ ਨੂੰ ਵੋਟਿੰਗ ਕਰਦੇ ਹੋਏ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਥੀਮ ਚੋਣ ਦਾ ਪਰਵ-ਦੇਸ਼ ਦਾ ਗਰਵ ਹੈ, ਇਸ ਲਈ ਨਾਗਰਿਕਾਂ ਦੇ ਵੋਟਅਧਿਕਾਰ ਦੀ ਵਰਤੋ ਦੇ ਬਿਨ੍ਹਾਂ ਇਹ ਪਰਵ ਅਧੂਰਾ ਹੈ। ਜਨਤਾ ਨੂੰ ਹਰ ਪੰਜ ਸਾਲ ਬਾਅਦ ਇਹ ਮੌਕਾ ਮਿਲਦਾ ਹੈ, ਇਸ ਲਈ ਇਸ ਪਰਵ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿਚ ਇਸ ਵਾਰ 1 ਕਰੋੜ 98 ਲੱਖ 29 ਹਜਾਰ 675 ਰਜਿਸਟਰਡ ਵੋਟਰ ਹਨ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਹਰੇਕ ਵੋਟਰ ਬਿਨ੍ਹਾਂ ਲਾਲਚ ਤੇ ਡਰ ਦੇ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਰਾਜ ਵਿਚ 19812 ਚੋਣ ਕੇਂਦਰ ਹਨ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ