Saturday, October 04, 2025

Haryana

ਝੱਜਰ ਨਿਵਾਸੀ ਦੀ ਸ਼ਿਕਾਇਤ 'ਤੇ ਹਰਿਆਣਾ ਸੇਵਾ ਅਧਿਕਾਰ ਆਯੋਗ ਨੇ ਲਿਆ ਐਕਸ਼ਨ

March 22, 2024 04:35 PM
SehajTimes

ਚੰਡੀਗੜ੍ਹ :  ਹਰਿਆਣਾ ਸੇਵਾ ਅਧਿਕਾਰ ਆਯੋਗ ਨੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਨੁੰ ਆਦੇਸ਼ ਦਿੱਤੇ ਹਨ ਕਿ ਇਕ ਵਿਅਕਤੀ ਨੂੰ ਏਪੀ ਫੀਡਰ ਤੋਂ ਕਨੈਕਸ਼ਨ ਬਦਲ ਕੇ ਆਰਡੀਐਸ ਫੀਡਰ ਤੋਂ ਐਨਡੀਐਸ ਬਿਜਲੀ ਕਨੈਕਸ਼ਨ ਤੁਰੰਤ ਪ੍ਰਭਾਵ ਨਾਲ ਦਿੱਤਾ ਜਾਵੇ। ਇਸ ਦੇ ਬਾਅਦ ਨਿਗਮ ਨੇ ਇਕ ਹਫਤੇ ਵਿਚ ਕਨੈਕਸ਼ਨ ਜਾਰੀ ਕਰ ਦਿੱਤਾ। ਆਯੋਗ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸ਼ਿਕਾਇਤਕਰਤਾ ਜਗਬੀਰ ਜਾਖੜ ਨੇ 13 ਫਰਵਰੀ, 2024 ਨੂੰ ਐਸਜੀਆਰਏ ਦਾ ਇਕ ਆਦੇਸ਼ ਅਟੈਚ ਕਰਦੇ ਹੋਏ ਆਯੋਗ ਦੇ ਸਾਹਮਣੇ ਇਕ ਮੁੜ ਨਿਰੀਖਣ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਦਸਿਆ ਕਿ ਉਨ੍ਹਾਂ ਨੂੰ ਏਪੀ ਫੀਡਰ ਤੋਂ ਇਕ ਨਵਾਂ ਐਨਡੀਐਸ ਕਨੈਕਸ਼ਨ ਦਿੱਤਾ ਗਿਆ ਹੈ, ਜਦੋਂ ਕਿ ਉਨ੍ਹਾਂ ਨੁੰ ਆਰਡੀਐਸ ਫੀਡਰ ਤੋਂ ਐਨਡੀਐਸ ਕਨੈਕਸ਼ਨ ਦੀ ਜਰੂਰੀ ਹੈ। ਆਯੋਗ ਵੱਲੋਂ 22 ਫਰਵਰੀ, 2024 ਨੂੰ ਵੀਸੀ ਰਾਹੀਂ ਉਨ੍ਹਾਂ ਦੀ ਗੱਲ ਸੁਣੀ ਗਈ।

ਆਯੋਗ ਨੇ ਸ਼ਿਕਾਇਕਰਤਾ ਦੀ ਮੁੜ ਨਿਰੀਖਣ ਪਟੀਸ਼ਨ ਨੂੰ ਸੁਣਦੇ ਹੋਏ ਇਸ ਸਬੰਧ ਵਿਚ ਐਸਡੀਓ , ਬਹ, ਜਿਲ੍ਹਾ ਝੱਜਰ, ਸੂਐਚਬੀਵੀਐਨ ਦੀ ਗੱਲ ਨੁੰ ਸੁਣਿਆ ਗਿਆ। ਉਨ੍ਹਾਂ ਨੇ ਕਿਹਾ ਕਿ ਨੇੜੇ ਏਪੀ ਫੀਡਰ ਤੋਂ ਕਨੈਕਸ਼ਨ ਦਿੱਤਾ ਗਿਆ ਹੈ, ਜਦੋਂ ਕਿ ਆਰਡੀਐਸ ਫੀਡਰ ਕਾਫੀ ਦੂਰ ਹੈ, ਨੈੜੇ ਵਿਚ ਟ੍ਰਾਂਸਫਾਰਮਰ ਹੈ ਜਿਸ ਨਾਲ ਉਦਯੋਗਿਕ ਕਲੈਕਸ਼ਨ ਦਿੱਤਾ ਗਿਆ ਹੈ। ਪਰ ਐਸਡੀਓ ਆਯੋਗ ਨੁੰ ਇਸ ਗੱਲ ਦਾ ਸੰਤੋਸ਼ਜਨਕ ਜਵਾਬ ਨਹੀਂ ਦੇ ਸਕੇ। ਸ਼ਿਕਾਇਤਕਰਤਾ ਨੇ ਦਸਿਆ ਕਿ ਉਨ੍ਹਾਂ ਦੀ ਫੈਕਟਰੀ ਮਾਲਿਕ ਨਾਲ ਗਲ ਹੋ ਗਈ ਹੈ ਅਤੇ ਉਨ੍ਹਾਂ ਨੇ ਉਸ ਫੀਡਰ ਤੋਂ ਇਹ ਕਨੈਕਸ਼ਨ ਦੇਣ ਵਿਚ ਕੋਈ ਇਤਰਾਜ ਨਹੀਂ ਹੈ। ਆਯੋਗ ਨੇ ਯੂਐਚਬੀਵੀਐਨ ਨੁੰ ਆਦੇਸ਼ ਦਿੰਦੇ ਹੋਏ ਕਿਹਾ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਵਾਜਿਬ ਹੈ, ਅਤੇ ਇਸ ਲਈ ਉ ਨੂੰ ਆਰਡੀਐਸ ਜਾਂ ਉਦਯੋਗਿਕ ਫੀਡਰ ਤੋਂ ਉਸ ਦਾ ਕਨੈਕਸ਼ਨ ਤੁਰੰਤ ਦਿੱਤਾ ਜਾਵੇ। ਇਸ ਸਬੰਧ ਵਿਚ ਐਸਡੀਓ ਨੇ ਆਯੋਗ ਨੁੰ ਦਿੱਤੀ ਆਪਣੀ ਰਿਪੋਰਟ ਵਿਚ ਕਿਹਾ ਕਿ ਸੋਧ ਅੰਦਾਜਾ ਤਿਆਰ ਕਰ ਆਰਡੀਐਸ ਫੀਡਰ ਤੋਂ ਉਸ ਦਾ ਕਨੈਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹਰਿਆਣਾ ਸੇਵਾ ਅਧਿਕਾਰ ਆਯੋਗ ਦੇ ਬੁਲਾਰੇ ਨੇ ਦਸਿਆ ਕਿ ਆਟੋ ਅਪੀਲ ਸਿਸਟਮ (ਆਸ) ਦਾ ਲੋਕਾਂ ਨੁੰ ਬਹੁਤ ਲਾਭ ਮਿਲ ਰਿਹਾ ਹੈ। ਸ਼ਿਕਾਇਤ ਲਗਾਉਣ ਬਾਅਦ ਬਿਨੈਕਾਰ ਦੀ ਸ਼ਿਕਾਇਤ 'ਤੇ ਸਬੰਧਿਤ ਵਿਭਾਗ ਵੱਲੋਂ ਤੈਅ ਸਮੇਂ ਦੇ ਅੰਦਰ-ਅੰਦਰ ਹੱਲ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਨਹੀਂ ਕੀਤੀ ਗਈ ਹੈ, ਉਹ ਨਿਰਧਾਰਿਤ ਸਮੇਂ ਬਾਅਦ ਪਹਿਲਾ ਸ਼ਿਕਾਇਤ ਹੱਲ ਅਧਿਕਾਰ ਅਤੇ ਦੂਜਾ ਸ਼ਿਕਾਇਤ ਹੱਲ ਅਧਿਕਾਰ ਦੇ ਸਾਹਮਣੇ ਖੁਦ ਹੀ ਹੱਲ ਤਹਿਤ ਪਹੁੰਚ ਜਾਂਦੀਆਂ ਹਨ।

Have something to say? Post your comment

 

More in Haryana

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ