Sunday, November 02, 2025

Malwa

ਅਰਾਜਕਤਾਵਾਦ ਤੋਂ ਮਾਰਕਸਵਾਦ-ਇਕ ਕ੍ਰਾਂਤੀਕਾਰੀ ਦਾ ਸਫ਼ਰ’’ ਵਿਸ਼ੇ ’ਤੇ ਭਾਸ਼ਣ

March 22, 2024 05:53 PM
SehajTimes
ਸ਼ਹੀਦ ਭਾਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਦੌਰਾਨ ਕਈ ਵਿਦਵਾਨਾਂ ਨੇ ਵਿਚਾਰ ਪ੍ਰਗਟਾਏ
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਅਕਾਦਮਿਕ ਵਿਚਾਰ-ਵਟਾਂਦਰੇ ਦਾ ਅਸਲ ਖਾਸਾ ਖੁੱਲਦਿੱਲੀ ਵਾਲਾ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਸੌੜੇਪਨ ਦੀ ਕੋਈ ਗੁੰਜ਼ਾਇਸ਼ ਨਹੀਂ ਹੋਣੀ ਚਾਹੀਦੀ ਹੈ। ਅੱਜ ਸੈਨੇਟ ਹਾਲ ਵਿਖੇ ‘‘ਅਰਾਜਕਤਾਵਾਦ ਤੋਂ ਮਾਰਕਸਵਾਦ-ਇਕ ਕ੍ਰਾਂਤੀਕਾਰੀ ਦਾ ਸਫ਼ਰ’’ ਵਿਸ਼ੇ ’ਤੇ ਭਾਸ਼ਣ ਦੌਰਾਨ ਵਾਈਸ ਚਾਂਸਚਲਰ ਨੇ ਕਿਹਾ ਕਿ ਅਕਾਦਮਿਕ ਵਿਚਾਰ-ਵਟਾਂਦਰੇ ਦੀ ਖਾਸੀਅਤ ਇਹੋ ਹੁੰਦੀ ਹੈ ਕਿ ਇਸ ਵਿੱਚ ਹਰ ਤਰ੍ਹਾਂ ਦੇ ਵਿਚਾਰ ਦਾ ਸਵਾਗਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਵਿਚਾਰਧਾਰਾ ਬਾਰੇ ਜੋ ਵਿਚਾਰ-ਵਟਾਂਦਰਾ ਹੋਇਆ, ਉਸ ਤੋਂ ਪੰਜਾਬੀ ਯੂਨੀਵਰਸਿਟੀ ਦਾ ਅਸਲ ਖਾਸਾ ਉੱਭਰ ਕੇ ਸਾਹਮਣੇ ਆਉਂਦਾ ਹੈ।
 
 
ਇਹ ਭਾਸ਼ਣ ਇਤਿਹਾਸ ਅਤੇ ਪੰਜਾਬ ਇਤਹਾਸ ਅਧਿਐਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸ਼ਹੀਦ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੁੂ ਨੂੰ ਸਮਰਪਿਤ ਇਸ ਪ੍ਰੋਗਰਾਮ ਦਾ ਮੁੱਖ ਭਾਸ਼ਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੁੱਜੀ ਵਿਦਵਾਨ ਪ੍ਰੋ. ਅਮਨਦੀਪ ਬੱਲ ਨੇ ਦਿੱਤਾ। ਡਾ. ਅਮਨਦੀਪ ਬੱਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀ ਇਨਕਲਾਬੀਆਂ ਦੀ ਵਿਚਾਰਧਾਰਾ ਨੂੰ ਨੇੜਿਉਂ ਜਾਣਨ ਲਈ ਉਨ੍ਹਾਂ ਦੀਆਂ ਲਿਖਤਾਂ ਨੂੰ ਪੜ੍ਹਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ ਅਤੇ ਸਾਥੀ ਇਨਕਲਾਬੀਆਂ ਦੀ ਗਹਿਨ ਅਧਿਐਨ ਕਰਨ ਵਾਲੇ ਪੱਖ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਕਿਵੇਂ ਉਹ ਉਸ ਯੁੱਗ ਦੇ ਸੀਮਿਤ ਸਾਧਨਾਂ ਦੇ ਬਾਵਜੂਦ ਦੁਨੀਆਂ ਭਰ ਦਾ ਸਾਹਿਤ ਪੜ੍ਹਦੇ ਸਨ ਤਾਂ ਕਿ ਇਨਕਲਾਬ ਦਾ ਢੁਕਵਾਂ ਰਾਹ ਲੱਭ ਸਕੇ ਅਤੇ ਸੂਝ ਵਿਕਸਿਤ ਹੋ ਸਕੇ। ਉਨ੍ਹਾਂ ਇੱਕ ਅਹਿਮ ਟਿੱਪਣੀ ਕਰਦਿਆਂ
 
 
ਇਸ ਗੱਲ ਉੱਤੇ ਅਫ਼ਸੋਸ ਜਤਾਇਆ ਕਿ ਅੱਜਕਲ੍ਹ ਜਾਣੇ ਅਣਜਾਣੇ ਵਿੱਚ ਸ਼ਹੀਦ ਭਗਤ ਸਿੰਘ ਦੇ ਇਸ ਗਹਿਨ ਸੂਝ ਵਾਲੇ ਅਕਸ ਨੂੰ ਭੁਲਾ ਕੇ ਉਸ ਦੀਆਂ ਹਥਿਆਰ ਵਾਲੀਆਂ ਤਸਵੀਰਾਂ ਲਗਾ ਕੇ ਉਸ ਦਾ ਗ਼ਲਤ ਅਕਸ ਉਭਾਰਿਆ ਜਾ ਰਿਹਾ ਹੈ। ਸਮੁੱਚੇ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦਾ ਕਾਰਜ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਮੁਖੀ ਡਾ. ਸੰਦੀਪ ਕੌਰ ਨੇ ਕੀਤਾ। ਪ੍ਰੋਗਰਾਮ ਦਾ ਸਵਾਗਤੀ ਭਾਸ਼ਣ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਪਰਮਜੀਤ ਕੌਰ ਗਿੱਲ ਨੇ ਦਿੱਤਾ। ਧੰਨਵਾਦੀ ਭਾਸ਼ਣ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਰਾਸ਼ਟਰੀ ਏਕਤਾ ਚੇਅਰ ਦੇ ਮੁਖੀ ਡਾ. ਦਲਜੀਤ ਸਿੰਘ ਨੇ ਦਿੱਤਾ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ