Monday, June 16, 2025

Chandigarh

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 22, 2024 06:35 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ