Monday, May 20, 2024

Chandigarh

ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

March 22, 2024 07:33 PM
SehajTimes

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਬਟਾਲਾ ਦੀ ਬਾਜਵਾ ਕਲੋਨੀ, ਗੌਂਸਪੁਰਾ ਦੇ ਰਹਿਣ ਵਾਲੇ ਮਾਲ ਪਟਵਾਰੀ ਮਨੀਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।  ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਗੁਰਦਾਸਪੁਰ ਦੇ ਪਿੰਡ ਹਰਦੋਚੰਦੇ ਦੇ ਵਸਨੀਕ ਸ਼ਮਸ਼ੇਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਬੈਂਕ ਵੱਲੋਂ ਜਾਰੀ ਐਨ.ਓ.ਸੀ. ਦੀ ਐਂਟਰੀ ਕਰਵਾਉਣ ਲਈ 10,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਪਹਿਲਾਂ ਵੀ 1,500 ਰੁਪਏ ਨਗਦ ਲੈ ਲਏ ਸਨ ਅਤੇ ਦੋ ਕਿਸ਼ਤਾਂ ਵਿੱਚ 6,500 ਰੁਪਏ ਟ੍ਰਾਂਸਫਰ ਕੀਤੇ ਗਏ। ਇਸ ਜਾਂਚ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ