Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਰਤ ਸਰਕਾਰ" ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਤੇ ਉੱਧਮ ਸਿੰਘ ਨੂੰ ਕੌਮੀ ਸ਼ਹੀਦ ਤੇ ਭਾਰਤ ਰਤਨ ਦੇ ਸਨਮਾਨ ਨਾਲ ਨਿਵਾਜੇ : ਪ੍ਰੋ. ਬਡੂੰਗਰ

March 22, 2024 08:07 PM
SehajTimes
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਸ.ਕਰਤਾਰ ਸਿੰਘ ਸਰਾਭਾ, ਸ. ਭਗਤ ਸਿੰਘ ਅਤੇ ਸ. ਊਧਮ ਸਿੰਘ ਤਿੰਨੋਂ ਸ਼ਹੀਦਾਂ ਦਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵੱਡੇ ਪੱਧਰ ਤੇ ਸ਼ਹੀਦੀ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ, ਕਿਉਂਕਿ ਇਨ੍ਹਾਂ ਤਿੰਨੋਂ ਸ਼ਹੀਦਾਂ ਨੇ ਉਸ ਸਮੇਂ ਦੀ ਅੰਗਰੇਜ਼ ਹਕੂਮਤ  ਨਾਲ ਹਿਕ ਡਾਹ ਕੇ ਮੁਕਾਬਲਾ ਕੀਤਾ ਅਤੇ ਅੰਗਰੇਜ਼ ਰਾਜ ਦੀਆਂ ਜੜਾਂ ਹਲਾ ਕੇ ਰੱਖ ਦਿੱਤੀਆਂ ਅਤੇ  ਖੁਦ ਸ਼ਹੀਦੀਆਂ ਦੇ ਜਾਮ ਪੀ ਗਏ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਇਹਨਾਂ ਤਿੰਨੋ ਸ਼ਹੀਦਾਂ ਸ. ਕਰਤਾਰ ਸਿੰਘ ਸਰਾਭਾ ਜੋ ਕਿ 1915 ਵਿੱਚ ਮਹਿਜ 19 ਸਾਲ ਦੀ ਉਮਰ ਵਿੱਚ ਸ਼ਹੀਦ ਹੋਏ, ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ 1931 ਵਿੱਚ ਅਤੇ ਸ. ਊਧਮ ਸਿੰਘ 40 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਜਾਨਾ ਵਾਰ ਕੇ ਸ਼ਹੀਦੀਆਂ ਪਾ ਗਏ ਸਨ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਤੌਰ ਪ੍ਰਧਾਨਗੀ ਕਾਲ ਵਿੱਚ  ਗਦਰ ਪਾਰਟੀ ਨਾਲ ਜੁੜੇ ਹੋਏ ਸਰਦਾਰ ਭਗਤ ਸਿੰਘ ਅਤੇ ਸ. ਊਧਮ ਸਿੰਘ ਦਾ ਗਦਰੀਆਂ ਦਾ ਵੱਡਾ ਵੱਖਰਾ ਸਮਾਗਮ, ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਵਿੱਚ ਉੱਤਰਾਖੰਡ ਵਿਖੇ ਜਿੱਥੇ ਸ਼ਹੀਦ ਕਰਤਾਰ ਸਿੰਘ ਦਾ ਬੁੱਤ ਵੀ ਲੱਗਿਆ ਹੋਇਆ ਹੈ, ਉੱਥੇ ਵੀ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਸਮਾਗਮ ਕਰਵਾਇਆ ਗਿਆ ਸੀ ਤੇ ਨਾਲ ਹੀ ਸ਼ਹੀਦ ਭਗਤ ਸਿੰਘ ਦਾ ਖਟਖਟ ਕਲਾ ਵਿਖੇ ਅਤੇ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸੂਨਾਮ ਵਿਖੇ ਵਿਸ਼ੇਸ਼ ਸਮਾਗਮ  ਕਰਵਾਇਆ ਗਿਆ ਸੀ । ਪ੍ਰੋ. ਬਡੁੰਗਰ ਨੇ ਕਿਹਾ ਕਿ  ਉਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਸਮਾਗਮ ਨਹੀਂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਭਾਰਤ ਸਰਕਾਰ ਤਿੰਨੇ ਸ਼ਹੀਦਾਂ ਨੂੰ ਕੌਮੀ ਸ਼ਹੀਦ ਦਾ ਦਰਜਾ ਅਤੇ ਭਾਰਤ ਰਤਨ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ  ਭਾਵੇਂ ਇਹ ਸਨਮਾਨ ਇਹਨਾਂ ਮਹਾਨ ਸ਼ਹੀਦਾਂ ਲਈ ਅਤੁਛ ਹਨ ਪਰ ਫਿਰ ਵੀ ਉਹਨਾਂ ਨੂੰ ਇਹ ਸਨਮਾਨ ਦਿੱਤਾ ਜਾਣਾ ਚਾਹੀਦਾ। 
 

Have something to say? Post your comment