Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵਾਈਸ ਚਾਂਸਲਰ ਦੀ ਅਗਵਾਈ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

March 23, 2024 11:02 AM
SehajTimes
ਪਟਿਆਲਾ :  ਸ਼ਹੀਦ ਭਗਤ ਸਿੰਘ, ਰਾਜਗੁਰ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿੱਚ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਜ਼ਾਦੀ ਘੁਲਾਟੀਏ ਸ੍ਰ. ਤਾਰਾ ਸਿੰਘ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਈਕਲ ਰੈਲੀ ਯੂਨੀਵਰਸਿਟੀ ਦੇ ਸ਼ਹੀਦ ਭਗਤ ਸਿੰਘ ਹੋਸਟਲ ਤੋਂ ਸ਼ੁਰੂ ਹੋਈ ਇਹ ਰੈਲੀ ਵਾਈਸ-ਚਾਂਸਲਰ ਦਫ਼ਤਰ ਤੱਕ ਪੁੱਜੀ।
 
 
ਇਸ ਦਾ ਆਯੋਜਨ ਐੱਨ.ਐੱਸ.ਐੱਸ. ਵਿਭਾਗ ਵੱਲੋਂ ਕੀਤਾ ਗਿਆ। ਰੈਲੀ ਦੀ ਸ਼ੁਰੂਆਤ ਮੌਕੇ ਪ੍ਰੋ. ਅਰਵਿੰਦ ਨੇ ਇੱਕ ਵਧੀਆ ਸਮਾਜ ਦੀ ਸਿਰਜਣਾ ਕਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਵਿਚਾਰਾਂ ’ਤੇ ਚੱਲਣ ਦੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਫਿਜ਼ਾ ਵਿੱਚ ਸਾਹ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਕੌਮ ਦੇ ਅਜਿਹੇ ਹੀਰਿਆਂ ਨੂੰ ਹਮੇਸ਼ਾ ਚੇਤੇ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਕਲ ਰੈਲੀਆਂ ਵਰਗੇ ਵੱਖ-ਵੱਖ ਢੰਗਾਂ ਨਾਲ ਉਨ੍ਹਾਂ ਨੂੰ ਯਾਦ ਕਰਨ ਦਾ ਆਪਣਾ ਇੱਕ ਵਿਸ਼ੇਸ਼ ਮਹੱਤਵ ਹੈ।
 
 
ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਇਸ ਰੈਲੀ ਵਿੱਚ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਅਜ਼ਾਦੀ ਘੁਲਾਟੀਏ ਸ੍ਰ. ਤਾਰਾ ਸਿੰਘ ਬਾਰੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਜੈਤੋ ਦੇ ਮੋਰਚੇ ਵਿੱਚ ਸ਼ਿਰਕਤ ਕਰਦਿਆਂ ਨਾਭਾ ਵਿਖੇ ਜੇਲ੍ਹ ਕੱਟੀ। ਜ਼ਿਕਰਯੋਗ ਹੈ ਕਿ ਤਾਰਾ ਸਿੰਘ ਪਟਿਆਲਾ ਨੇੜਲੇ ਇਲਾਕੇ ਸ਼ੰਭੂ ਕਲਾਂ ਦੇ ਰਹਿਣ ਵਾਲੇ ਹਨ ਜੋ ਕਿ ਆਪਣੇ ਪੁੱਤਰ ਸ੍ਰ. ਕਿੱਕਰ ਸਿੰਘ ਨਾਲ ਇਸ ਰੈਲੀ ਵਿੱਚ ਸ਼ਾਮਿਲ ਹੋਏ। ਇਸ ਰੈਲੀ ਦੇ ਆਯੋਜਨ ਵਿੱਚ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ, ਖੇਡ ਵਿਭਾਗ ਅਤੇ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਸ਼ੇਸਤ ਤੌਰ ’ਤੇ ਸਹਿਯੋਗ ਦਿੱਤਾ ਗਿਆ। ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ, ਸਾਬਕਾ ਪ੍ਰੋਗਰਾਮ ਅਫ਼ਸਰ ਇੰਜ. ਚਰਨਜੀਵ ਸਰੋਆ ਅਤੇ ਯੂਨੀਵਰਸਿਟੀ ਮਾਡਲ ਸਕੂਲ ਤੋਂ ਸਤਵੀਰ ਸਿੰਘ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਭਾਗ ਲਿਆ।

  

Have something to say? Post your comment