Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

C-Vigil App'ਤੇ ਹੁਣ ਤੱਕ ਆਈਆਂ 32 ਸ਼ਿਕਾਇਤਾਂ ਚੋਂ 15 ਦਾ ਨਿਪਟਾਰਾ : ਚੋਣ ਅਫ਼ਸਰ

March 23, 2024 12:10 PM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰ ਸ਼ਿਕਾਇਤਾਂ ਵਜੋਂ ਤਾਇਨਾਤ ਪੀਡੀਏ ਦੇ ਮਿਲਖ ਅਫ਼ਸਰ ਤੇ ਸਕੱਤਰ ਆਰ.ਟੀ.ਏ. ਦੀਪਜੋਤ ਕੌਰ ਦੀ ਅਗਵਾਈ ਹੇਠ ਸ਼ਿਕਾਇਤ ਸੈਲ ਪੂਰੀ ਪ੍ਰਤੀਬੱਧਤਾ ਨਾਲ ਕੰਮ ਕਰ ਰਿਹਾ ਹੈ, ਇਸ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸੀ-ਵਿਜਿਲ ਤੋਂ ਇਲਾਵਾ 1950 ਨੰਬਰ ਵੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਦਰਜ ਕਰਨ ਦਾ ਕੰਮ ਵੀ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀ-ਵਿਜਿਲ ਜੋ ਕਿ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਅਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਹੈ, ਰਾਹੀਂ 16 ਮਾਰਚ ਤੋਂ ਲੈਕੇ ਅੱਜ ਤੱਕ ਆਈਆਂ 32 ਸ਼ਿਕਾਇਤਾਂ ਵਿੱਚੋਂ ਚੋਣ ਪ੍ਰਕ੍ਰਿਆ ਨਾਲ ਸਬੰਧਤ ਨਾ ਹੋਣ ਕਰਕੇ 17 ਰੱਦ ਕਰ ਦਿਤੀਆਂ ਗਈਆਂ ਅਤੇ 15 ਦਾ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੀ-ਵਿਜਿਲ 'ਤੇ ਆਉਂਦੀ ਸ਼ਿਕਾਇਤ ਨੂੰ ਪ੍ਰਾਪਤ ਹੋਣ ਦੇ ਪੰਜ ਮਿੰਟ 'ਚ ਹੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤਾ ਜਾਂਦਾ ਹੈ। ਟੀਮ 15 ਮਿੰਟ 'ਚ ਸਬੰਧਤ ਥਾਂ 'ਤੇ ਪਹੁੰਚਦੀ ਹੈ। ਉਸ ਤੋਂ ਬਾਅਦ 30 ਮਿੰਟ 'ਚ ਉਸ ਸ਼ਿਕਾਇਤ ਦੇ ਤੱਥ ਜਾਂਚ ਕੇ, ਉਸ ਦੇ ਸਹੀ ਜਾਂ ਗ਼ਲਤ ਹੋਣ ਬਾਰੇ ਸਬੰਧਤ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਅਗਲੇਰੀ ਕਾਰਵਾਈ ਲਈ ਭੇਜ ਦਿੱਤੀ ਜਾਂਦੀ ਹੈ। ਸਹਾਇਕ ਰਿਟਰਨਿੰਗ ਅਫ਼ਸਰ ਉਸ ਸ਼ਿਕਾਇਤ 'ਤੇ ਅਗਲੇ 50 ਮਿੰਟ 'ਚ ਆਪਣੇ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਕਰਕੇ ਇਸ ਦਾ ਨਿਪਟਾਰਾ ਕਰ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕੇਵਲ 100 ਮਿੰਟ 'ਚ ਸ਼ਿਕਾਇਤ ਨੂੰ ਹੱਲ ਕਰਨਾ ਯਕੀਨੀ ਬਣਾਇਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਬਣਾਏ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ 'ਤੇ 16 ਮਾਰਚ ਤੋਂ ਲੈਕੇ 22 ਮਾਰਚ ਤੱਕ ਕੁਲ 48 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 43 ਦਾ ਨਿਪਟਾਰਾ ਕਰ ਦਿੱਤਾ ਗਿਆ ਤੇ 1 'ਤੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ ਅਤੇ 4 ਸ਼ਿਕਾਇਤਾਂ ਉਪਰ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਈਮੇਲ ਕੰਪਲੇਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਉਪਰ 5 ਸ਼ਿਕਾਇਤਾ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 3 ਦਾ ਨਿਪਟਾਰਾ ਤੁਰੰਤ ਕੀਤਾ ਗਿਆ ਤੇ 2 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 'ਤੇ ਕੋਈ ਸ਼ਿਕਾਇਤ ਦਰਜ ਨਹੀਂ ਹੋਈ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਟੋਲ ਫਰੀ ਨੰਬਰ 1950 ਉਪਰ ਲੋਕ ਸਭਾ ਹਲਕੇ ਪਟਿਆਲਾ ਨਾਲ ਸਬੰਧਤ ਨਾਗਰਿਕਾਂ ਦੀਆਂ 79 ਕਾਲਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਜਿਆਦਾਤਰ ਵੋਟਰ ਕਾਰਡ ਦੀ ਪੁੱਛਗਿੱਛ ਬਾਰੇ ਹੀ ਸਨ ਅਤੇ ਇਸ 'ਤੇ ਪੁੱਛੀ ਗਈ ਜਾਣਕਾਰੀ ਤੁਰੰਤ ਮੁਹੱਈਆ ਕਰਵਾ ਦਿੱਤੀ ਗਈ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਚੋਣ ਅਮਲ ਨਾਲ ਸਬੰਧਤ ਸ਼ਿਕਾਇਤ ਕੇਂਦਰ 24 ਘੰਟੇ ਕੰਮ ਕਰ ਰਹੇ ਹਨ, ਜਿੱਥੇ ਪ੍ਰਾਪਤ ਹੋਈ ਹਰੇਕ ਸ਼ਿਕਾਇਤ ਨੂੰ ਬੜੀ ਹੀ ਗੰਭੀਰਤਾ ਨਾਲ ਲੈ ਕੇ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਭੇਜਿਆ ਜਾਂਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁੱਝ ਸ਼ਿਕਾਇਤਾਂ ਸਿੱਧੇ ਤੌਰ 'ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ, ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇੱਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰੇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ਵਿੱਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ