Monday, June 16, 2025

Chandigarh

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ CM ਮਾਨ ਤੇ PM ਮੋਦੀ ਨੇ ਕੀਤਾ ਕੋਟਿ ਕੋਟਿ ਪ੍ਰਣਾਮ

March 23, 2024 12:30 PM
SehajTimes

ਪੰਜਾਬ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੀਐੱਮ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ। CM ਮਾਨ ਨੇ ਟਵੀਟ ਕਰਦਿਆਂ ਲਿਖਿਆ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
ਇਸੇ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕੀਤਾ। ਟਵੀਟ ਕਰਦਿਆਂ PM ਮੋਦੀ ਨੇ ਲਿਖਿਆ ਰਾਸ਼ਟਰ ਅੱਜ ਮਾਂ ਭਾਰਤੀ ਦੇ ਸੱਚੇ ਸਪੂਤ ਵੀਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਨੂੰ ਸ਼ਰਧਾਪੂਰਵਕ ਯਾਦ ਕਰ ਰਿਹਾ ਹੈ। ਸ਼ਹੀਦ ਦਿਵਸ ‘ਤੇ ਦੇਸ਼ ਭਰ ਦੇ ਆਪਣੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਨਮਨ ਤੇ ਵੰਦਨਾ। ਜੈ ਹਿੰਦ ! ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਸ਼ਹੀਦੀ ਦਿਵਸ ‘ਤੇ ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ