Friday, May 10, 2024

Malwa

Malerkotla ਦੇ SSP ਖੱਖ ਨੇ ਪੁਲਿਸ ਫੋਰਸ, ਸਿਵਲ ਪ੍ਰਸ਼ਾਸਨ, ਪ੍ਰੈਸ ਮੀਡੀਆ ਅਤੇ ਮਲੇਰਕੋਟਲਾ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ

March 23, 2024 12:57 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸਾਬਕਾ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਵੀਰਵਾਰ ਨੂੰ ਮਾਲੇਰਕੋਟਲਾ ਪੁਲਿਸ ਮੁਲਾਜ਼ਮਾਂ, ਸਿਵਲ ਪ੍ਰਸ਼ਾਸਨ, ਡੀਸੀ ਮਾਲੇਰਕੋਟਲਾ ਡਾ. ਪੱਲਵੀ, ਪ੍ਰੈਸ ਮੀਡੀਆ ਅਤੇ ਮਾਲੇਰਕੋਟਲਾ ਵਾਸੀਆਂ ਦਾ ਜ਼ਿਲ੍ਹੇ ਵਿੱਚ ਆਪਣੇ ਕਾਰਜਕਾਲ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਤਬਾਦਲਾ ਕੀਤੇ ਗਏ ਐਸ.ਐਸ.ਪੀ ਖੱਖ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਲੇਰਕੋਟਲਾ ਪੁਲਿਸ ਫੋਰਸ, ਸਿਵਲ ਪ੍ਰਸ਼ਾਸਨ, ਪ੍ਰੈਸ ਮੀਡੀਆ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਦਾ ਸਹਿਯੋਗ ਨੇ ਮਾਲੇਰਕੋਟਲਾ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਐਸਐਸਪੀ ਖੱਖ ਨੇ ਕਿਹਾ, "ਲੋਕ ਸੇਵਾ ਪ੍ਰਤੀ ਵਚਨਬੱਧਤਾ ਲਈ ਮੈਂ ਮਾਲੇਰਕੋਟਲਾ ਪੁਲਿਸ ਦੇ ਮਿਹਨਤੀ ਅਫਸਰਾਂ ਅਤੇ ਸਾਰੇ ਮੁਲਾਜ਼ਮਾਂ ਦਾ ਰਿਣੀ ਹਾਂ। ਮਾਲੇਰਕੋਟਲਾ ਜਿਲੇ ਵਿੱਚ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ 24 ਘੰਟੇ ਕੀਤੇ ਜਾ ਰਹੇ ਯਤਨ ਸੱਚਮੁੱਚ ਹੀ ਸ਼ਲਾਘਾਯੋਗ ਹਨ।" ਉਨ੍ਹਾਂ ਨੇ ਪੁਲਿਸ ਦੇ ਉਪਰਾਲਿਆਂ ਵਿੱਚ ਸਰਗਰਮ ਸਹਿਯੋਗ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਵੀ ਕੀਤਾ। ਐਸ.ਐਸ.ਪੀ ਖੱਖ ਨੇ ਕਿਹਾ, "ਪੁਲਿਸ-ਜਨਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮਾਲੇਰਕੋਟਲਾ ਦੇ ਲੋਕਾਂ ਨੇ ਸਥਾਨਕ ਮੁੱਦਿਆਂ ਨੂੰ ਹੱਲ ਕਰਨ ਵਿੱਚ ਬਹੁਤ ਮਦਦ ਕੀਤੀ ਹੈ। "ਐਸਐਸਪੀ ਖੱਖ ਨੇ ਮੀਡੀਆ ਦੇ ਨਿਰਪੱਖ ਅਤੇ ਜ਼ਿੰਮੇਵਾਰ ਰਿਪੋਰਟਿੰਗ ਲਈ ਵੀ ਧੰਨਵਾਦ ਕੀਤਾ, ਜਿਸ ਨੇ ਮਾਲੇਰਕੋਟਲਾ ਪੁਲਿਸ ਦੇ ਯਤਨਾਂ ਵਿੱਚ ਉਸਾਰੂ ਭੂਮਿਕਾ ਨਿਭਾਈ ਹੈ। ਐਸ.ਐਸ.ਪੀ ਖੱਖ ਨੇ ਭਰੋਸਾ ਪ੍ਰਗਟਾਇਆ ਕਿ ਲੋਕ ਨਵੇ ਐਸ.ਐਸ.ਪੀ ਦਾ ਵੀ ਇਸੇ ਤਰ੍ਹਾਂ ਹੀ ਸਹਿਯੋਗ ਕਰਨਗੇ ਅਤੇ ਮਾਲੇਰਕੋਟਲਾ ਪੁਲੀਸ ਫੋਰਸ ਵੱਲੋਂ ਨਿਭਾਈਆਂ ਗਈਆਂ ਲੋਕ ਸੇਵਾ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਤੋਰਨ ਲਈ ਭਰਪੂਰ ਸਹਿਯੋਗ ਕਰਨਗੇ।

Have something to say? Post your comment

 

More in Malwa

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਚਾਰਟ ਮੇਕਿੰਗ ਮੁਕਾਬਲਿਆਂ ਦਾ ਆਯੋਜਨ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਚਾਈਨੀਜ਼ ਡੋਰ ਦੀ ਵਿਕਰੀ ਤੇ ਲਗਾਈ ਗਈ ਰੋਕ : ਸੰਦੀਪ ਬਹਿਲ

ਪੰਜਾਬ ਬਚਾਉ ਯਾਤਰਾ 11 ਮਈ ਨੂੰ ਹਲਕਾ ਮਾਲੇਰਕੋਟਲਾ ਵਿਚ ਪੁੱਜੇਗੀ