Sunday, May 19, 2024

Malwa

6ਵੇਂ ਮੈਗਾ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ

September 16, 2020 09:37 AM
Surjeet Singh Talwandi

ਪਟਿਆਲਾ : ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ 'ਚ 24 ਤੋਂ 30 ਸਤੰਬਰ ਤੱਕ 6ਵਾਂ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਰਕਾਰੀ ਕਾਲਜ ਲੜਕੀਆਂ ਅਤੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ 'ਚ ਹਿੱਸਾ ਲੈਣ ਲਈ ਨੌਜਵਾਨਾਂ ਨੂੰ 15 ਸਤੰਬਰ ਤੱਕ ਆਨਲਾਈਨ ਪੋਰਟਲ www.pgrkam.com'ਤੇ ਰਜਿਸਟਰੇਸ਼ਨ ਕਰਵਾਉਣ ਲਾਜ਼ਮੀ ਸੀ, ਜਿਸ 'ਚ ਹੁਣ ਵਾਧਾ ਕਰਕੇ ਨੌਜਵਾਨਾਂ ਨੂੰ 17 ਸਤੰਬਰ ਤੱਕ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ।
  ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ 2020 ਤੱਕ ਵੈਬ ਪੋਰਟਲ 'ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ ਅਤੇ ਜੇਕਰ ਕਿਸੇ ਨੂੰ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9877610877 'ਤੇ ਸੰਪਰਕ ਕਰ ਸਕਦੇ ਹਨ।  
ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ 'ਤੇ ਰਜਿਸਟਰਡ ਤਾਂ ਹਨ ਪਰ ਉਨ੍ਹਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ 'ਤੇ ਬਿਨੈ ਨਹੀਂ ਕੀਤਾ, ਉਨ੍ਹਾਂ ਉਮੀਦਵਾਰਾਂ ਲਈ ਵੈਬ ਪੋਰਟਲ ਉਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾ ਜਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।
ਰੋਜ਼ਗਾਰ ਅਫ਼ਸਰ ਨੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੋਜ਼ਗਾਰ ਮੇਲਾ ਦਾ ਵੱਧ ਤੋਂ ਵੱਧ ਲਾਭ ਲੈਣ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ