Thursday, January 22, 2026
BREAKING NEWS
ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Malwa

ਜੇਕਰ ਵੀਰਵਾਰ ਨਾ ਹੁੰਦਾ ਤਾਂ ਵਾਪਰ ਸਕਦਾ ਸੀ ਵੱਡਾ ਦੁਖਾਂਤ 

March 23, 2024 04:21 PM
ਦਰਸ਼ਨ ਸਿੰਘ ਚੌਹਾਨ
ਜ਼ਿਆਦਾਤਰ ਲੋਕ ਵੀਰਵਾਰ ਨੂੰ ਨਹੀਂ ਪੀਂਦੇ ਸ਼ਰਾਬ
 
ਪੁਲਿਸ ਵੱਲੋਂ ਬਰਾਮਦ ਕੀਤੀ ਖ਼ਾਲੀ ਸ਼ਰਾਬ ਦੀ ਬੋਤਲ 
 
ਸੁਨਾਮ : ਸੁਨਾਮ 'ਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀਆਂ ਪਰਤਾਂ ਹੌਲੀ-ਹੌਲੀ ਖੁੱਲ੍ਹਦੀਆਂ ਜਾ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਵੀਰਵਾਰ ਸਵੇਰੇ ਨਜਾਇਜ਼ ਸ਼ਰਾਬ ਦੀ ਖੇਪ ਟਿੱਬੀ ਰਵਿਦਾਸ ਪੁਰਾ ਅਤੇ ਜੋਗੀ ਬਸਤੀ ਕੋਲ ਪਹੁੰਚੀ ਸੀ। ਕਿਹਾ ਜਾ ਰਿਹਾ ਹੈ ਕਿ ਜ਼ਿਆਦਾਤਰ ਲੋਕ ਵੀਰਵਾਰ ਨੂੰ ਸ਼ਰਾਬ ਦਾ ਸੇਵਨ ਨਹੀਂ ਕਰਦੇ ਹਨ,  ਅਜਿਹੇ 'ਚ ਵੀਰਵਾਰ ਨੂੰ ਬਹੁਤ ਘੱਟ ਲੋਕਾਂ ਨੇ ਇਸ ਸ਼ੱਕੀ ਨਜਾਇਜ਼ ਜ਼ਹਿਰੀਲੀ ਸ਼ਰਾਬ ਦਾ ਸੇਵਨ ਕੀਤਾ। ਇਸ ਗੱਲ ਦੀ ਚਰਚਾ ਜ਼ੋਰਾਂ ਤੇ ਹੈ ਕਿ ਜੇਕਰ ਵੀਰਵਾਰ ਨਾ ਹੁੰਦਾ ਤਾਂ ਇਸ ਇਲਾਕੇ 'ਚ ਵੱਡਾ ਦੁਖਾਂਤ ਵਾਪਰ ਸਕਦਾ ਸੀ। ਜਿੰਨਾ ਲੋਕਾਂ ਨੇ ਵੀਰਵਾਰ ਦੀ ਪ੍ਰਵਾਹ ਨਾ ਕਰਦਿਆਂ ਰਾਤ ਨੂੰ ਸ਼ਰਾਬ ਪੀਤੀ ਉਹ ਕਈ ਲੋਕ ਅਚਾਨਕ ਬਿਮਾਰ ਹੋ ਗਏ ਅਤੇ ਇਸ ਤੋਂ ਬਾਅਦ ਕੁੱਝ ਲੋਕ ਸਾਵਧਾਨ ਹੋ ਗਏ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨਕਲੀ ਸ਼ਰਾਬ ਦੀ ਕੀਮਤ ਆਮ ਸ਼ਰਾਬ ਨਾਲੋਂ ਲਗਭਗ ਅੱਧੀ ਹੈ ਅਤੇ ਗਰੀਬ ਲੋਕ ਲਾਲਚ ਵਿੱਚ ਇਸ ਦਾ ਸੇਵਨ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਕਤ ਥਾਵਾਂ ਤੇ ਸ਼ਰਾਬ ਦੇ ਪੈਗ ਨੂੰ 10- 10 ਰੁਪਏ ਵਿੱਚ ਦਿੱਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਸੁਨਾਮ ਸ਼ਹਿਰ ਅੰਦਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਨੌਜਵਾਨਾਂ ਦੀ ਅਚਾਨਕ ਮੌਤ ਹੋ ਗਈ। ਇਹ ਦੋਵੇਂ ਮਾਮਲੇ ਵੀ ਜ਼ਹਿਰੀਲੀ ਸ਼ਰਾਬ ਨਾਲ ਵੀ ਜੁੜੇ ਦੱਸੇ ਜਾ ਰਹੇ ਹਨ। ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਦੋਵਾਂ ਨੌਜਵਾਨਾਂ ਦੀ ਅਚਾਨਕ ਮੌਤ ਹੋਈ ਹੈ। 

Have something to say? Post your comment